ਪੁਣੇ ’ਚ 1100 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, 3 ਗ੍ਰਿਫਤਾਰ

02/21/2024 11:17:34 AM

ਪੁਣੇ- ਮਹਾਰਾਸ਼ਟਰ ਦੇ ਪੁਣੇ ਜ਼ਿਲੇ ’ਚ ਪੁਲਸ ਨੇ ਲਗਭਗ 1100 ਕਰੋੜ ਰੁਪਏ ਦੀ ਕੀਮਤ ਦਾ 600 ਕਿਲੋਗ੍ਰਾਮ ਤੋਂ ਵੱਧ ਮੈਫੇਡ੍ਰੋਨ ਨਾਮਕ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ ਅਤੇ ਇਸ ਸਬੰਧ ’ਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸ਼ਹਿਰ ਦੇ ਪੁਲਸ ਕਮਿਸ਼ਨਰ ਅਮਿਤੇਸ਼ ਕੁਮਾਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਸ ਨੇ ਦੱਸਿਆ ਕਿ ਪੁਣੇ ’ਚ ਜ਼ਿਲੇ ’ਚ ਨਸ਼ੀਲੇ ਪਦਾਰਥਾਂ ਦੀ ਇਸ ਸਭ ਤੋਂ ਵੱਡੀ ਬਰਾਮਦਗੀ ਦੇ ਸਬੰਧ ’ਚ ਗ੍ਰਿਫਤਾਰ ਤਿੰਨਾਂ ਲੋਕਾਂ ਖਿਲਾਫ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸ (ਐੱਨ. ਡੀ. ਪੀ. ਐੱਸ.) ਐਕਟ ਦੀਆਂ ਸੰਬੰਧਿਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਆਈ. ਪੀ. ਐੱਸ. ਅਧਿਕਾਰੀ ਕੁਮਾਰ ਨੇ ਕਿਹਾ, ‘‘ਜਾਂਚ ਜੰਗੀ ਪੱਧਰ ’ਤੇ ਚੱਲ ਰਹੀ ਹੈ ਅਤੇ ਜੁੜੀਆਂ ਸਾਰੀਆਂ ਕੜੀਆਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਸਾਡੀ ਟੀਮ ਹੋਰ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ।’

Aarti dhillon

This news is Content Editor Aarti dhillon