ਓਡੀਸ਼ਾ ''ਚ ਢਾਈ ਕਰੋੜ ਰੁਪਏ ਦਾ ਨਸ਼ੀਲੇ ਪਦਾਰਥ ਬਰਾਮਦ, ਤਿੰਨ ਗ੍ਰਿਫ਼ਤਾਰ

Monday, Jun 06, 2022 - 03:59 PM (IST)

ਭੁਵਨੇਸ਼ਵਰ (ਭਾਸ਼ਾ)- ਓਡੀਸ਼ਾ ਪੁਲਸ ਦੀ ਵਿਸ਼ੇਸ਼ ਕਾਰਜ ਫ਼ੋਰਸ (ਐੱਸ.ਟੀ.ਐੱਫ.) ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਇੱਥੇ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 2.58 ਕਿਲੋਗ੍ਰਾਮ 'ਬ੍ਰਾਊਨ ਸ਼ੂਗਰ' (ਇਕ ਤਰਾਂ ਦਾ ਨਸ਼ੀਲਾ ਪਦਾਰਥ) ਬਰਾਮਦ ਕੀਤਾ, ਜਿਸ ਦੀ ਕੀਮਤ ਢਾਈ ਕਰੋੜ ਰੁਪਏ ਦੱਸੀ ਜਾ ਰਹੀ ਹੈ।

ਪੁਲਸ ਦੇ ਇਕ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐੱਫ. ਦੇ ਮੈਂਬਰਾਂ ਨੇ ਏਮਜ਼ ਭੁਵਨੇਸ਼ਵਰ ਕੋਲ ਇਕ ਸਥਾਨ 'ਤੇ ਛਾਪੇਮਾਰੀ ਕੀਤੀ ਅਤੇ ਤਿੰਨ ਵਿਅਕਤੀਆਂ ਕੋਲੋਂ ਬ੍ਰਾਊਨ ਸ਼ੂਗਰ ਬਰਾਮਦ ਕੀਤੀ। ਪੁਲਸ ਅਨੁਸਾਰ ਤਿੰਨੋਂ ਦੋਸ਼ੀ ਖੁਰਦਾ ਜ਼ਿਲ੍ਹੇ ਦੇ ਵਾਸੀ ਹਨ। ਇਸ ਸੰਬੰਧ 'ਚ ਨਾਰਕੋਟਿਕਸ ਅਤੇ ਮਨ ਪ੍ਰਭਾਵੀ ਪਦਾਰਥ ਐਕਟ (ਐੱਨ.ਡੀ.ਪੀ.ਐੱਸ.) ਕਾਨੂੰਨ 1985 ਦੇ ਅਧੀਨ ਇਕ ਮਾਮਲਾ ਦਰਜ ਕੀਤਾ ਗਿਆ ਹੈ। 


DIsha

Content Editor

Related News