ਸ਼ਰਾਬ ਦੇ ਨਸ਼ੇ ''ਚ ਟੱਲੀ ਡਰਾਈਵਰ ਨੇ ਤੇਜਸਵੀ ਦੇ ਕਾਫਲੇ ''ਚ ਕਾਰ ਨਾਲ ਮਾਰੀ ਟੱਕਰ, ਮੱਚੀ ਹਫ਼ੜਾ-ਦਫ਼ੜੀ

Thursday, Jul 10, 2025 - 06:07 PM (IST)

ਸ਼ਰਾਬ ਦੇ ਨਸ਼ੇ ''ਚ ਟੱਲੀ ਡਰਾਈਵਰ ਨੇ ਤੇਜਸਵੀ ਦੇ ਕਾਫਲੇ ''ਚ ਕਾਰ ਨਾਲ ਮਾਰੀ ਟੱਕਰ, ਮੱਚੀ ਹਫ਼ੜਾ-ਦਫ਼ੜੀ

ਪਟਨਾ : ਬਿਹਾਰ ਦੇ ਪਟਨਾ ਜ਼ਿਲ੍ਹੇ ਵਿੱਚ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾ ਤੇਜਸਵੀ ਯਾਦਵ ਦੇ ਕਾਫਲੇ ਵਿੱਚ ਆਪਣੀ ਕਾਰ ਟਕਰਾਉਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਵੀਰਵਾਰ ਨੂੰ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਸੀ। 

ਇਹ ਵੀ ਪੜ੍ਹੋ - ਇਨ੍ਹਾਂ ਰਾਸ਼ੀਆਂ ਲਈ ਸ਼ੁੱਭ ਰਹੇਗਾ ਸਾਵਣ ਦਾ ਮਹੀਨਾ, ਚਮਕੇਗੀ ਕਿਸਮਤ, ਹੋਵੇਗੀ ਪੈਸੇ ਦੀ ਬਰਸਾਤ

ਦੂਜੇ ਪਾਸੇ ਸੁਲਤਾਨਗੰਜ ਪੁਲਸ ਸਟੇਸ਼ਨ ਦੇ ਐੱਸਐੱਚਓ ਮਨੋਜ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਦੇਰ ਰਾਤ ਉਸ ਸਮੇਂ ਵਾਪਰੀ, ਜਦੋਂ ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਯਾਦਵ ਜੇਪੀ ਗੰਗਾ ਪਥ ਤੋਂ ਲੰਘ ਰਹੇ ਸਨ। ਉਨ੍ਹਾਂ ਕਿਹਾ, "ਜਦੋਂ ਗੱਡੀ ਅਚਾਨਕ ਕਾਫਲੇ ਵਿੱਚ ਦਾਖਲ ਹੋਈ, ਤਾਂ ਗਸ਼ਤ ਕਰ ਰਹੇ ਕਰਮਚਾਰੀਆਂ ਨੇ ਤੁਰੰਤ ਇਸਨੂੰ ਰੋਕ ਲਿਆ। ਜਾਂਚ ਕਰਨ 'ਤੇ ਪਤਾ ਲੱਗਾ ਕਿ ਡਰਾਈਵਰ ਸ਼ਰਾਬ ਦੇ ਨਸ਼ੇ ਵਿੱਚ ਸੀ।"

ਇਹ ਵੀ ਪੜ੍ਹੋ - ਫਿਰ ਲਾਗੂ ਹੋਇਆ WORK FROM HOME, ਇਹ ਕਰਮਚਾਰੀ ਕਰਨਗੇ ਘਰੋਂ ਕੰਮ

ਇਸ ਮਾਮਲੇ ਦੇ ਸਬੰਧ ਵਿਚ ਐੱਸਐੱਚਓ ਨੇ ਕਿਹਾ ਕਿ ਉਹ ਪਟਨਾ ਜ਼ਿਲ੍ਹੇ ਦੇ ਮੋਕਾਮਾ ਦਾ ਰਹਿਣ ਵਾਲਾ ਹੈ। ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸਦੇ ਖ਼ਿਲਾਫ਼ ਬੀਐੱਨਐੱਸ ਅਤੇ ਸ਼ਰਾਬਬੰਦੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਪ੍ਰੈਲ 2016 ਵਿੱਚ ਨਿਤੀਸ਼ ਕੁਮਾਰ ਸਰਕਾਰ ਨੇ ਬਿਹਾਰ ਵਿੱਚ ਸ਼ਰਾਬ ਦੀ ਵਿਕਰੀ ਅਤੇ ਸੇਵਨ 'ਤੇ ਪਾਬੰਦੀ ਲਗਾ ਦਿੱਤੀ।

ਇਹ ਵੀ ਪੜ੍ਹੋ - ਭਾਰਤ ਬੰਦ ਦੌਰਾਨ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਸਕੂਲਾਂ 'ਚ ਛੁੱਟੀ ਜਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News