ਸ਼ਰਮਨਾਕ! ਸ਼ਰਾਬੀ ਪਿਓ ਨੇ 4 ਸਾਲਾ ਧੀ ਨੂੰ ਜ਼ਿੰਦਾ ਸਾੜਿਆ

Saturday, Oct 08, 2022 - 04:21 PM (IST)

ਸ਼ਰਮਨਾਕ! ਸ਼ਰਾਬੀ ਪਿਓ ਨੇ 4 ਸਾਲਾ ਧੀ ਨੂੰ ਜ਼ਿੰਦਾ ਸਾੜਿਆ

ਲੋਹਰਦਗਾ (ਭਾਸ਼ਾ)- ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ ਦੇ ਕਿਸਕੋ ਥਾਣਾ ਖੇਤਰ ਅਧੀਨ ਪੈਂਦੇ ਕੋਚਾ ਬਰਨਾਗ 'ਚ ਸ਼ੁੱਕਰਵਾਰ ਰਾਤ ਨੂੰ ਇਕ ਸ਼ਰਾਬੀ ਸ਼ਖ਼ਸ ਨੇ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਆਪਣੀ ਪਤਨੀ ਨਾਲ ਝਗੜਾ ਕੀਤਾ। ਇਸ ਤੋਂ ਬਾਅਦ ਸ਼ਖ਼ਸ ਨੇ ਆਪਣੀ 4 ਸਾਲਾ ਧੀ ਨੂੰ ਕਮਰੇ 'ਚ ਬੰਦ ਕਰ ਦਿੱਤਾ ਅਤੇ ਕਥਿਤ ਤੌਰ 'ਤੇ ਮਿੱਟੀ ਦਾ ਤੇਲ ਪਾ ਕੇ ਜ਼ਿੰਦਾ ਸਾੜ ਦਿੱਤਾ। ਸ਼ਨੀਵਾਰ ਨੂੰ ਹੋਈ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਸੂਤਰਾਂ ਨੇ ਦੱਸਿਆ ਕਿ ਘਟਨਾ 'ਚ ਬੱਚੀ ਬੁਰੀ ਤਰ੍ਹਾਂ ਨਾਲ ਝੁਲਸ ਗਈ ਅਤੇ ਉਸ ਨੂੰ ਗੰਭੀਰ ਹਾਲਤ 'ਚ ਰਾਂਚੀ ਦੇ ਰਿਮਸ 'ਚ ਲਿਜਾਇਆ ਗਿਆ ਹੈ। ਸੂਤਰਾਂ ਮੁਤਾਬਕ ਬੱਚੀ ਦਾ 80 ਫੀਸਦੀ ਤੋਂ ਵੱਧ ਸਰੀਰ ਸੜ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪੱਪੂ ਤੁਰੀ ਸ਼ੁੱਕਰਵਾਰ ਰਾਤ ਸ਼ਰਾਬ ਪੀ ਕੇ ਆਪਣੀ ਪਤਨੀ ਹੀਰਾ ਦੇਵੀ ਨਾਲ ਉਸ ਦੇ ਨਾਜਾਇਜ਼ ਸਬੰਧਾਂ ਨੂੰ ਲੈ ਕੇ ਝਗੜਾ ਕਰਨ ਲੱਗਾ।

ਇਹ ਵੀ ਪੜ੍ਹੋ : ਝਾਰਖੰਡ : ਵਿਆਹ ਤੋਂ ਇਨਕਾਰ ਕਰਨ 'ਤੇ ਸਿਰਫ਼ਿਰੇ ਆਸ਼ਿਕ ਨੇ ਕੁੜੀ 'ਤੇ ਪੈਟਰੋਲ ਛਿੜਕ ਕੇ ਲਾਈ ਅੱਗ

ਸੂਤਰਾਂ ਅਨੁਸਾਰ ਤੁਰੀ ਨੇ ਆਪਣੀ ਪਤਨੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਪਰ ਉਹ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਕੇ ਭੱਜਣ ’ਚ ਕਾਮਯਾਬ ਹੋ ਗਈ। ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਤੁਰੀ ਨੇ ਘਰ ਦਾ ਦਰਵਾਜ਼ਾ ਬੰਦ ਕਰਕੇ ਆਪਣੀ 4 ਸਾਲਾ ਧੀ ਸੋਮਾਰੀ ਨੂੰ ਮਿੱਟੀ ਦਾ ਤੇਲ ਪਾ ਕੇ ਜ਼ਿੰਦਾ ਸਾੜ ਦਿੱਤਾ। ਸੂਤਰਾਂ ਮੁਤਾਬਕ ਬੱਚੀ ਨੂੰ ਸੜਦੇ ਦੇਖ ਸਰਸਵਤੀ ਦੇਵੀ, ਸੰਤੋਸ਼ ਮਾਂਝੀ ਅਤੇ ਸ਼ਕੀਲ ਖਾਨ ਸਮੇਤ ਕੁਝ ਪਿੰਡ ਵਾਸੀ ਤੁਰੀ ਦੇ ਘਰ ਪਹੁੰਚੇ। ਉਨ੍ਹਾਂ ਨੇ ਬੱਚੀ ਨੂੰ ਐਂਬੂਲੈਂਸ ਰਾਹੀਂ ਸਦਰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਰਾਂਚੀ ਦੇ ਰਿਮਸ ਰੈਫਰ ਕਰ ਦਿੱਤਾ। ਸੂਤਰਾਂ ਮੁਤਾਬਕ ਘਟਨਾ ਤੋਂ ਬਾਅਦ ਦੋਸ਼ੀ ਪਿਤਾ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਉਸ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News