ਵੱਡੀ ਖ਼ਬਰ: DSGMC ਦੀਆਂ ਚੋਣਾਂ ਦਾ ਐਲਾਨ, 25 ਅਪ੍ਰੈਲ ਤੋਂ ਹੋਵੇਗੀ ਵੋਟਿੰਗ

03/30/2021 4:58:22 PM

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 25 ਅਪ੍ਰੈਲ ਨੂੰ ਚੋਣਾਂ ਲਈ ਵੋਟਿੰਗ ਹੋਵੇਗੀ ਜਿਸ ਦੇ ਲਈ 31 ਮਾਰਚ ਤੋਂ ਨਾਮਜ਼ਦਗੀ ਪੱਤਰ ਭਰੇ ਜਾਣਗੇ ਅਤੇ ਨਾਮਜ਼ਦਗੀ ਪੱਤਰ ਭਰਨ ਦਾ ਸਮਾਂ 7 ਅਪ੍ਰੈਲ ਤੱਕ ਰੱਖਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ 28 ਅਪ੍ਰੈਲ ਨੂੰ DSGMC ਚੋਣਾਂ ਦੇ ਨਤੀਜੇ ਐਲਾਨ ਕੀਤੇ ਜਾਣਗੇ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News