DSGMC ਦੇ ਨਵੇਂ ਪ੍ਰਧਾਨ ਬਣੇ ਮਨਜਿੰਦਰ ਸਿੰਘ ਸਿਰਸਾ

03/15/2019 5:50:52 PM

ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਨੀ ਚੋਣ 5 ਵਜੇ ਸ਼ੁਰੂ ਹੋਈ ਸੀ, ਜੋ 5.30 ਵਜੇ ਤੱਕ ਚੱਲੀ। ਇਨ੍ਹਾਂ ਚੋਣਾਂ 'ਚ ਨਵੇਂ ਪ੍ਰਧਾਨ 'ਤੇ ਮੋਹਰ ਲਗਾਉਂਦੇ ਹੋਏ ਮਨਜਿੰਦਰ ਸਿੰਘ ਸਿਰਸਾ ਨੂੰ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਉੱਥੇ ਹੀ ਕੁਲਵੰਤ ਸਿੰਘ ਬਾਠ ਨੂੰ ਉੱਪ ਪ੍ਰਧਾਨ ਅਤੇ ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ  ਬਣਾਇਆ ਗਿਆ ਹੈ। 

ਦੱਸਣਯੋਗ ਹੈ ਕਿ ਚੋਣਾਂ 'ਤੇ ਰੋਕ ਸੰਬੰਧੀ ਪਟੀਸ਼ਨ ਨੂੰ ਦਿੱਲੀ ਹਾਈ ਕੋਰਟ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤਾ ਸੀ। ਜਿਸ ਤੋਂ ਬਾਅਦ ਇਨ੍ਹਾਂ ਚੋਣਾਂ ਕਰਵਾਈਆਂ ਗਈਆਂ। ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 9 ਮਾਰਚ ਨੂੰ ਹੋਣੀ ਸੀ। ਇਨ੍ਹਾਂ ਚੋਣਾਂ 'ਤੇ ਰੋਕ ਲਗਾਉਣ ਲਈ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਅਤੇ ਦਿੱਲੀ ਹਾਈ ਕੋਰਟ 'ਚ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਕਿ ਕਾਰਜਕਾਰਨੀ ਚੋਣਾਂ ਦਿੱਲੀ ਗੁਰਦੁਆਰਾ ਐਕਟ ਦੇ ਨਿਯਮਾਂ ਦੀ ਉਲੰਘਣਾ ਕਰ ਕੇ ਕਰਵਾਈਆਂ ਜਾ ਰਹੀਆਂ ਹਨ।

DIsha

This news is Content Editor DIsha