DSGMC ਚੋਣਾਂ ਦੇ ਨਤੀਜੇ ਅੱਜ, ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਾਂ ਦੀ ਗਿਣਤੀ

08/25/2021 9:38:59 AM

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐਸ. ਜੀ. ਐਮ. ਸੀ.) ਦੀਆਂ 22 ਅਗਸਤ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਆਉਣੇ ਹਨ। ਇਸ ਸਬੰਧੀ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ। ਦੁਪਹਿਰ 2.30 ਵਜੇ ਤੱਕ ਨਤੀਜੇ ਆਉਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਸ਼ੁਰੂਆਤੀ ਰੁਝਾਨ 10 ਵਜੇ ਤੋਂ ਬਾਅਦ ਆਉਣੇ ਸ਼ੁਰੂ ਹੋਣਗੇ। ਵੋਟਾਂ ਦੀ ਗਿਣਤੀ 5 ਗੇੜਾਂ 'ਚ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿੱਤੇ ਬਿਆਨਾਂ 'ਤੇ ਪੰਜਾਬ ਦੇ ਮੰਤਰੀਆਂ ਵੱਲੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ
ਕੁੱਲ 312 ਉਮੀਦਵਾਰ ਚੋਣ ਮੈਦਾਨ ’ਚ 
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਕੁੱਲ 312 ਉਮੀਦਵਾਰ ਚੋਣ ਮੈਦਾਨ ਵਿਚ ਉਤਰੇ ਹਨ। ਚੋਣਾਂ ’ਚ 7 ਧਾਰਮਿਕ ਪਾਰਟੀਆਂ ਮੈਦਾਨ ਵਿਚ ਹਨ। ਇਨ੍ਹਾਂ ’ਚੋਂ ਮੁੱਖ ਰੂਪ ਨਾਲ ਸ਼੍ਰੋਮਣੀ ਅਕਾਲੀ ਦਲ (ਬਾਦਲ), ਸ਼੍ਰੋਮਣੀ ਅਕਾਲੀ ਦਲ (ਦਿੱਲੀ), ਜਾਗੋ ਪਾਰਟੀ, ਪੰਥਕ ਲਹਿਰ ਚੋਣਾਂ ਲੜ ਰਹੀ ਹੈ। 
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਇਸ ਤਾਰੀਖ਼ ਤੋਂ ਰੋਜ਼ਾਨਾ 5 ਘੰਟੇ ਬੰਦ ਰਹੇਗਾ 'ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ' ਦਾ ਰਨਵੇਅ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita