ਵੱਡੀ ਖ਼ਬਰ: ਦਿੱਲੀ ’ਚ ਕੋਰੋਨਾ ਦਾ ਕਹਿਰ, DSGMC ਦੀਆਂ ਚੋਣਾਂ ਮੁਲਤਵੀ

04/20/2021 6:29:41 PM

ਨਵੀਂ ਦਿੱਲੀ (ਕਮਲ ਕਾਂਸਲ)- ਦਿੱਲੀ ’ਚ ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਕਾਰਨ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ (DSGMC) ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਹਫ਼ਤੇ ਲਈ ਪੂਰੀ ਤਰ੍ਹਾਂ ਲਾਕਡਾਊਨ ਲਾ ਦਿੱਤਾ ਗਿਆ ਹੈ, ਜੋ ਕਿ 26 ਅਪ੍ਰੈਲ ਤੱਕ ਰਹੇਗਾ। ਕੋਰੋਨਾ ਵਾਇਰਸ ਦੇ ਖ਼ਤਰੇ ਕਰ ਕੇ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਚੋਣਾਂ 25 ਅਪ੍ਰੈਲ ਨੂੰ ਹੋਣੀਆਂ ਸਨ। ਫ਼ਿਲਹਾਲ ਚੋਣਾਂ ਲਈ ਨਵੀਆਂ ਤਾਰੀਖ਼ਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: 25 ਅਪ੍ਰੈਲ ਨੂੰ ਹੋਣਗੀਆਂ DSGMC ਦੀਆਂ ਚੋਣਾਂ, 7 ਪਾਰਟੀਆਂ ਮੈਦਾਨ 'ਚ, ਜਾਣੋ ਕਮੇਟੀ ਬਾਰੇ ਮੁੱਖ ਗੱਲਾਂ

ਦੱਸ ਦੇਈਏ ਕਿ ਦਿੱਲੀ ਕਮੇਟੀ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਵੀ ਚੱਲ ਰਿਹਾ ਹੈ ਅਤੇ ਵੋਟਿੰਗ ਦੀ ਪ੍ਰਕਿਰਿਆ ਵੀ ਹੋਣੀ ਸੀ। ਕੋਰੋਨਾ ਦੇ ਵੱਧਦੇ ਖ਼ਤਰੇ ਕਰ ਕੇ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਦਿੱਲੀ ਸਰਕਾਰ ਨੇ ਮਨਜ਼ੂਰੀ ਲਈ ਫਾਈਲ ਉੱਪ ਰਾਜਪਾਲ ਅਨਿਲ ਬੈਜਲ ਕੋਲ ਭੇਜੀ ਹੈ। ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਕੇਜਰੀਵਾਲ ਨੇ ਇਹ ਫ਼ੈਸਲਾ ਲਿਆ ਹੈ। 

ਜ਼ਿਕਰਯੋਗ ਹੈ ਕਿ ਦਿੱਲੀ ਕਮੇਟੀ ਚੋਣਾਂ ਨੂੰ ਲੈ ਕੇ ਇਸ ਵਾਰ 7 ਪਾਰਟੀਆਂ ਚੋਣ ਮੈਦਾਨ ਵਿਚ ਹਨ। ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਹਨ। ਇਹ ਹਨ ਉਹ 7 ਪਾਰਟੀਆਂ ਜੋ ਚੋਣ ਮੈਦਾਨ ’ਚ ਹਨ—
ਸ਼ੋਮਣੀ ਅਕਾਲੀ ਦਲ ਬਾਦਲ
ਪੰਥਕ ਸੇਵਾ ਦਲ
ਸ਼੍ਰੋਮਣੀ ਅਕਾਲੀ ਦਲ ਦਿੱਲੀ
ਜਾਗੋ-ਜਗ ਆਸਰਾ ਗੁਰੂ ਓਟ
ਪੰਥਕ ਅਕਾਲੀ ਲਹਿਰ
ਸਿੱਖ ਸਦਭਾਵਨਾ
ਆਮ ਅਕਾਲੀ ਦਲ


Tanu

Content Editor

Related News