DSGMC ਚੋਣ ਨਤੀਜੇ 2021: ਦਿੱਲੀ ਕਮੇਟੀ ਚੋਣਾਂ ’ਚ ਆਪਣੀ ਸੀਟ ਹਾਰੇ ਮਨਜਿੰਦਰ ਸਿੰਘ ਸਿਰਸਾ
Wednesday, Aug 25, 2021 - 03:37 PM (IST)
ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ’ਚ ਵੱਡਾ ਉਲਟਫੇਰ ਵੇਖਣ ਨੂੰ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਆਪਣੀ ਸੀਟ ਤੋਂ ਹਾਰ ਗਏ ਹਨ। ਪੰਜਾਬੀ ਬਾਗ ਤੋਂ ਉਨ੍ਹਾਂ ਨੂੰ ਅਕਾਲੀ ਦਲ (ਦਿੱਲੀ) ਦੇ ਹਰਵਿੰਦਰ ਸਿੰਘ ਸਰਨਾ ਨੇ 500 ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ। ਦੱਸ ਦੇਈਏ ਕਿ ਸਿਰਸਾ ਅਤੇ ਹਰਵਿੰਦਰ ਸਿੰਘ ਸਰਨਾ ਵਿਚਾਲੇ ਕਾਂਟੇ ਦੀ ਟੱਕਰ ਚੱਲ ਰਹੀ ਸੀ। ਸਿਰਸਾ ਦੀ ਹਾਰ ਨਾਲ ਵੱਡਾ ਉਲਟਫੇਰ ਹੋਇਆ ਹੈ, ਹਾਲਾਂਕਿ ਕਿਆਸ ਇਹ ਹੀ ਲਾਏ ਜਾ ਰਹੇ ਸਨ ਕਿ ਸਿਰਸਾ ਹੀ ਜਿੱਤਣਗੇ ਪਰ ਅਜਿਹਾ ਨਹੀਂ ਹੋਇਆ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਮਿਲੀ ਹੈ। ਕੁੱਲ 46 ਵਾਰਡਾਂ ’ਚੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) 30 ਸੀਟਾਂ, ਸ਼੍ਰੋਮਣੀ ਅਕਾਲੀ ਦਲ (ਦਿੱਲੀ) 12, ਜਾਗੋ ਪਾਰਟੀ 3 ਅਤੇ ਹੋਰ (ਆਜ਼ਾਦ ਉਮੀਦਵਾਰ) 1 ਸੀਟ ’ਤੇ ਅੱਗੇ ਚੱਲ ਰਿਹਾ ਹੈ।
ਇਹ ਵੀ ਪੜ੍ਹੋ : DSGMC ਚੋਣ ਨਤੀਜੇ 2021: ਗ੍ਰੇਟਰ ਕੈਲਾਸ਼ ਤੋਂ ਮਨਜੀਤ ਸਿੰਘ ਜੀ. ਕੇ. ਦੀ ਹੋਈ ਜਿੱਤ
ਦੱਸ ਦੇਈਏ ਕਿ ਦਿੱਲੀ ਕਮੇਟੀ ਚੋਣਾਂ ਵਿਚ ਗ੍ਰੇਟਰ ਕੈਲਾਸ਼ ਸੀਟ ਤੋਂ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜਿੱਤੇ ਹਨ। ਉਨ੍ਹਾਂ ਨੇ 661 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਇਸ ਤੋਂ ਇਲਾਵਾ ਵਾਰਡ ਨੰਬਰ-39 ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਰਮੀਤ ਸਿੰਘ ਕਾਲਕਾ 786 ਵੋਟਾਂ ਨਾਲ ਜੇਤੂ ਰਹੇ ਹਨ।
ਇਹ ਵੀ ਪੜ੍ਹੋ : ਦਿੱਲੀ ਕਮੇਟੀ ਚੋਣਾਂ ’ਚ ਬਹੁਮਤ ਵੱਲ ਵੱਧ ਰਿਹੈ ਸ਼੍ਰੋਮਣੀ ਅਕਾਲੀ ਦਲ, ਜਾਣੋ ਹੁਣ ਤੱਕ ਦੇ ਆਏ ਨਤੀਜਿਆਂ ਬਾਰੇ
ਦਰਅਸਲ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 46 ਵਾਰਡਾਂ ਲਈ 22 ਅਗਸਤ , ਦਿਨ ਐਤਵਾਰ ਨੂੰ ਵੋਟਿੰਗ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜਿਆ ਸੀ। ਦਿੱਲੀ ਦੇ 3.42 ਲੱਖ ਵੋਟਰਾਂ ਨੇ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕੀਤਾ ਸੀ। ਜਿਨ੍ਹਾਂ 'ਚ ਔਰਤ ਵੋਟਰ 1 ਲੱਖ 71 ਹਜ਼ਾਰ 370 ਅਤੇ ਪੁਰਸ਼ ਵੋਟਰ 1 ਲੱਖ 70 ਹਜ਼ਾਰ 695 ਹਨ। ਦਿੱਲੀ ਕਮੇਟੀ ਦੀਆਂ ਚੋਣਾਂ 'ਚ 312 ਉਮੀਦਵਾਰ ਚੋਣ ਮੈਦਾਨ 'ਚ ਉਤਰੇ ਸੀ। ਇਨ੍ਹਾਂ ਵਿੱਚੋਂ 180 ਉਮੀਦਵਾਰ ਰਜਿਸਟਰਡ ਪਾਰਟੀਆਂ ਵੱਲੋਂ ਜਦੋਂਕਿ 132 ਆਜ਼ਾਦ ਉਮੀਦਵਾਰ ਸਨ।
ਪੜ੍ਹੋ ਇਹ ਵੀ ਖ਼ਬਰ - ਸ਼ਾਂਤਮਈ ਢੰਗ ਨਾਲ ਖਤਮ ਹੋਈਆਂ DSGMC ਚੋਣਾਂ, 37.27 ਫੀਸਦੀ ਹੋਈ ਵੋਟਿੰਗ