DSGMC ਦੀਆਂ ਚੋਣਾਂ 'ਤੇ ਰੋਕ ਲਗਾਉਣ ਵਾਲੀ ਪਟੀਸ਼ਨ ਖਾਰਜ (ਵੀਡੀਓ)

03/15/2019 4:30:49 PM

ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਅਹੁਦੇਦਾਰਾਂ ਦੀਆਂ ਚੋਣਾਂ ਅੱਜ ਹੀ ਯਾਨੀ ਸ਼ੁੱਕਰਵਾਰ ਨੂੰ ਹੀ ਹੋਣਗੀਆਂ। ਦਿੱਲੀ ਹਾਈ ਕੋਰਟ ਚੋਣਾਂ 'ਤੇ ਰੋਕ ਲਗਾਉਣ ਵਾਲੀ ਪਟੀਸ਼ਨ ਖਾਰਜ ਕਰਦੇ ਹੋਏ ਕਿਹਾ ਕਿ ਚੋਣਾਂ ਅੱਜ ਹੀ ਹੋਣਗੀਆਂ। ਚੋਣਾਂ ਕਰੀਬ 4.30 ਵਜੇ ਤੱਕ ਹੋ ਸਕਦੀਆਂ ਹਨ। 

ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 9 ਮਾਰਚ ਨੂੰ ਹੋਣੀ ਸੀ। ਇਨ੍ਹਾਂ ਚੋਣਾਂ 'ਤੇ ਰੋਕ ਲਗਾਉਣ ਲਈ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਅਤੇ ਦਿੱਲੀ ਹਾਈ ਕੋਰਟ 'ਚ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਕਿ ਕਾਰਜਕਾਰਨੀ ਚੋਣਾਂ ਦਿੱਲੀ ਗੁਰਦੁਆਰਾ ਐਕਟ ਦੇ ਨਿਯਮਾਂ ਦੀ ਉਲੰਘਣਾ ਕਰ ਕੇ ਕਰਵਾਈਆਂ ਜਾ ਰਹੀਆਂ ਹਨ।


DIsha

Content Editor

Related News