DSGMC ਚੋਣ ਨਤੀਜੇ 2021: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਰਮੀਤ ਸਿੰਘ ਕਾਲਕਾ ਜਿੱਤੇ

Wednesday, Aug 25, 2021 - 01:15 PM (IST)

DSGMC ਚੋਣ ਨਤੀਜੇ 2021: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਰਮੀਤ ਸਿੰਘ ਕਾਲਕਾ ਜਿੱਤੇ

ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਚੋਣ ਨਤੀਜਿਆਂ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਮਿਲਦੀ ਨਜ਼ਰ ਆ ਰਹੀ ਹੈ। ਵਾਰਡ ਨੰਬਰ-39 ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਰਮੀਤ ਸਿੰਘ ਕਾਲਕਾ 786 ਵੋਟਾਂ ਨਾਲ ਜੇਤੂ ਰਹੇ ਹਨ। ਇਸ ਤੋਂ ਪਹਿਲਾਂ ‘ਜਾਗੋ ਪਾਰਟੀ’ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. 661 ਵੋਟਾਂ ਨਾਲ ਜੇਤੂ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - DSGMC ਚੋਣ ਨਤੀਜੇ 2021: ਗ੍ਰੇਟਰ ਕੈਲਾਸ਼ ਤੋਂ ਮਨਜੀਤ ਸਿੰਘ ਜੀ. ਕੇ. ਦੀ ਹੋਈ ਜਿੱਤ

 

ਵਾਰਡ ਨੰਬਰ -43 , ਵਿਵੇਕ ਵਿਹਾਰ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜਸਮੈਨ ਸਿੰਘ ਨੋਨੀ ਜੇਤੂ ਰਹੇ ਹਨ। ਵਾਰਡ ਨੰਬਰ -20 , ਫਤਿਹ ਨਗਰ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਅਮਰਜੀਤ ਸਿੰਘ ਪੱਪੂ 500 ਵੋਟਾਂ ਨਾਲ ਜੇਤੂ ਰਹੇ ਹਨ। ਵਾਰਡ ਨੰਬਰ - 46 ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ) ਦੇ ਪ੍ਰੀਤ ਵਿਹਾਰ ਤੋਂ ਭੁਪਿੰਦਰ ਸਿੰਘ ਭੁੱਲਰ 3 ਵੋਟਾਂ ਨਾਲ ਜੇਤੂ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਸ਼ਾਂਤਮਈ ਢੰਗ ਨਾਲ ਖਤਮ ਹੋਈਆਂ DSGMC ਚੋਣਾਂ, 37.27 ਫੀਸਦੀ ਹੋਈ ਵੋਟਿੰਗ

ਦੱਸ ਦੇਈਏ ਕਿ ਕੁੱਲ 37.27 ਫ਼ੀਸਦੀ ਵੋਟਾਂ ਪਈਆਂ ਸਨ ਜਿਨ੍ਹਾਂ ਵਿੱਚੋਂ 68194 ਮਰਦਾਂ (39.95 ਫ਼ੀਸਦ) ਨੇ ਤੇ 59278 ਔਰਤਾਂ (34.95 ਫ਼ੀਸਦ) ਨੇ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕੀਤੀ ਸੀ। 2017 ਵਿੱਚ 45 ਫ਼ੀਸਦੀ ਤੋਂ ਵੱਧ ਵੋਟਾਂ ਪਈਆਂ ਸਨ। ਦਿੱਲੀ ਪੁਲਸ ਵੱਲੋਂ 3 ਪੜਾਵੀ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ। ਇਸ ਵਾਰ ਵੋਟਾਂ ਬੈਲਟ ਪੇਪਰ ਨਾਲ ਹੋਈਆਂ ਸਨ ਤੇ ਬੈਲਟ ਬਕਸਿਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਦਿੱਲੀ ਪੁਲਸ ਉਪਰ ਹੈ। ਦੱਸ ਦੇਈਏ ਕਿ 46 ਵਾਰਡਾਂ ਲਈ ਪਈਆਂ ਵੋਟਾਂ ’ਚ ਵੋਟ ਫ਼ੀਸਦੀ 37.27 ਫ਼ੀਸਦੀ ਹੀ ਰਹੀ। ਕੁੱਲ 1,27,472 ਵੋਟਾਂ ਹੀ ਪਈਆਂ। 


author

Tanu

Content Editor

Related News