DSGMC ਨੇ ਰੱਦ ਕੀਤੀ ਜੀ.ਕੇ. ਦੀ ਮੈਂਬਰਸ਼ਿਪ

Friday, Feb 14, 2020 - 05:22 PM (IST)

DSGMC ਨੇ ਰੱਦ ਕੀਤੀ ਜੀ.ਕੇ. ਦੀ ਮੈਂਬਰਸ਼ਿਪ

ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਅੱਜ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਉਨ੍ਹਾਂ ਨੂੰ ਕਮੇਟੀ 'ਚ ਸਬਰਸੰਮਤੀ ਨਾਲ ਕੱਢ ਦਿੱਤਾ ਗਿਆ। ਦੱਸ ਦੇਈਏ ਕਿ ਇਹ ਮੀਟਿੰਗ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ 'ਚ ਹੋਈ। ਬੈਠਕ 'ਚ ਇਸ ਤੋਂ ਇਲਾਵਾ ਹੋਰ ਵੀ ਕਈ ਸਖਤ ਫੈਸਲੇ ਲਏ ਗਏ। 

ਡੀ.ਐੱਸ.ਜੀ.ਐੱਮ.ਸੀ. ਦੇ ਅਧਿਕਾਰਤ ਗਰੁੱਪ 'ਚ ਜਨਰਲ ਹਾਊਸ ਦੀ ਮੀਟਿੰਗ 'ਚ ਸ਼ਾਮਲ ਹੋਣ ਦਾ ਸਾਰਿਆਂ ਨੂੰ ਸੱਦਾ ਦਿੰਦੇ ਹੋਏ ਕਿਹਾ ਗਿਆ ਸੀ ਕਿ ਤੁਸੀਂ ਸਾਰੇ ਇਨ੍ਹਾਂ ਇਤਿਹਾਸਕ ਪਲਾਂ ਦਾ ਹਿੱਸਾ ਬਣੋ। ਦੂਜੇ ਪਾਸੇ 'ਜਾਗੋ' ਪਾਰਟੀ ਦੇ ਮੁਖੀ ਅਤੇ ਡੀ.ਐੱਸ.ਜੀ.ਐੱਮ.ਸੀ. ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਯਾਨੀ ਸ਼ੁੱਕਰਵਾਰ ਦੁਪਹਿਰ ਬਾਅਦ 2.30 ਵਜੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਬਾਰੇ ਕੁਝ 'ਸਨਸਨੀਖੇਜ਼ ਖੁਲਾਸੇ' ਕਰਨ ਦਾ ਐਲਾਨ ਵੀ ਕੀਤਾ ਹੋਇਆ ਸੀ।


author

DIsha

Content Editor

Related News