DSGMC ਨੇ ਕਰਨਾਟਕ ਦੇ CM ਨੂੰ ਚਿੱਠੀ ਲਿਖ ਸਿੱਖ ਬੱਚਿਆਂ ਪ੍ਰਤੀ ਵਧ ਰਹੀਆਂ ਘਟਨਾਵਾਂ ’ਤੇ ਪ੍ਰਗਟਾਈ ਚਿੰਤਾ
Friday, Feb 25, 2022 - 01:45 PM (IST)
ਨਵੀਂ ਦਿੱਲੀ- ਬੈਂਗਲੁਰੂ ਦੇ ਮਾਉਂਟ ਕਾਰਮਲ ਪੀ. ਯੂ. ਕਾਲਜ ਵਿਚ ਇਕ 17 ਸਾਲਾ ਅੰਮ੍ਰਿਤਧਾਰੀ ਸਿੱਖ ਕੁੜੀ ਨੂੰ ਅਧਿਕਾਰੀਆਂ ਵੱਲੋਂ ਕਲਾਸ ਵਿਚ ਜਾਣ ਤੋਂ ਰੋਕਣ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੂੰ ਚਿੱਠੀ ਲਿਖ ਕੇ ਘਟਨਾ ਪ੍ਰਤੀ ਚਿੰਤਾ ਜ਼ਾਹਿਰ ਕੀਤੀ ਹੈ।
ਹਰਮੀਤ ਕਾਲਕਾ ਅਤੇ ਜਗਦੀਪ ਕਾਹਲੋਂ ਨੇ ਦੱਸਿਆ ਕਿ ਕਿਸੇ ਸਿੱਖ ਕੁੜੀ ਨੂੰ ਦਸਤਾਰ ਬੰਨ੍ਹ ਕੇ ਕਲਾਸ ਵਿਚ ਜਾਣ ਤੋਂ ਰੋਕਣਾ ਬਹੁਤ ਹੀ ਨਿੰਦਣਯੋਗ ਹੈ, ਇਸ ਲਈ ਉਨ੍ਹਾਂ ਨੇ ਕਾਲਜ ਦੇ ਡਾਇਰੈਕਟਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਸਿੱਖਾਂ ਲਈ ਦਸਤਾਰ ਦਾ ਮਹੱਤਵ ਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਾਈ ਕੋਰਟ ਦੇ ਫ਼ੈਸਲੇ 'ਚ ਕਿਤੇ ਵੀ ਇਹ ਨਹੀਂ ਲਿਖਿਆ ਗਿਆ ਕਿ ਦਸਤਾਰ ’ਤੇ ਪਾਬੰਦੀ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਗੱਲ ਨੂੰ ਸਮਝਦੇ ਹੋਏ ਸਿੱਖ ਕੁੜੀ ਨੂੰ ਕਲਾਸ ’ਚ ਬੈਠਣ ਦੀ ਇਜਾਜ਼ਤ ਦੇ ਦਿੱਤੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ