ਫੜਿਆ ਗਿਆ DSP ਦਾ ਕਾਤਲ, ਪੁਲਸ ਨਾਲ ਹੋਏ ਮੁਕਾਬਲੇ ''ਚ ਗੋਲੀ ਲੱਗਣ ਤੋਂ ਬਾਅਦ ਕੀਤਾ ਕਾਬੂ

Wednesday, Jul 20, 2022 - 12:09 AM (IST)

ਨੂਹ : ਹਰਿਆਣਾ ਦੇ ਨੂਹ ਦੇ ਤਾਵਡੂ 'ਚ ਡੀ.ਐੱਸ.ਪੀ. ਸੁਰਿੰਦਰ ਦਾ ਕਤਲ ਕਰਨ ਵਾਲੇ ਦੋਸ਼ੀਆਂ ਨਾਲ ਪੁਲਸ ਦਾ ਮੁਕਾਬਲਾ ਹੋਇਆ, ਜਿਸ 'ਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੀ.ਆਈ.ਏ. ਤਾਵਡੂ ਦੀ ਟੀਮ ਅਤੇ ਦੋਸ਼ੀਆਂ ਦਰਮਿਆਨ ਹੋਏ ਮੁਕਾਬਲੇ 'ਚ ਇਕ ਦੋਸ਼ੀ ਦੀ ਲੱਤ 'ਤੇ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ।

ਡੀ.ਜੀ.ਪੀ. ਹਰਿਆਣਾ ਪੀ.ਕੇ. ਅਗਰਵਾਲ ਨੇ ਦੱਸਿਆ ਕਿ ਇਹ ਇਕ ਬੇਹੱਦ ਗੰਭੀਰ ਮੁੱਦਾ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ 'ਚ ਇਕ ਦੋਸ਼ੀ ਨੂੰ ਗੋਲੀ ਲੱਗੀ ਹੈ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਾਕੀ ਕਾਤਲਾਂ ਦੀ ਭਾਲ ਲਈ ਵੀ ਪੁਲਸ ਦੀਆਂ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਡੀ.ਜੀ.ਪੀ. ਨੇ ਦੱਸਿਆ ਕਿ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਾਣਕਾਰੀ ਮੁਤਾਬਕ ਡੰਪਰ ਮਾਲਕ ਆਲੇ-ਦੁਆਲੇ ਦੇ ਇਲਾਕਿਆਂ 'ਚ ਲੁਕੇ ਹੋਏ ਸਨ। ਮੁੱਖ ਮੰਤਰੀ ਮਨੋਹਰ ਲਾਲ ਨੇ ਪੁਲਸ ਅਧਿਕਾਰੀਆਂ ਨੂੰ ਮੌਕੇ 'ਤੇ ਜਾ ਕੇ ਦੋਸ਼ੀਆਂ ਦੀ ਭਾਲ ਕਰਨ ਦੇ ਹੁਕਮ ਦੇਣ ਦੀ ਗੱਲ ਵੀ ਕਹੀ ਸੀ। ਉਸ ਤੋਂ ਬਾਅਦ ਤਾਵਡੂ ਦੀ ਸੀ.ਆਈ.ਏ. ਟੀਮ ਨਾਲ ਕਾਤਲਾਂ ਦਾ ਮੁਕਾਬਲਾ ਹੋਇਆ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਨੌਜਵਾਨ 'ਤੇ ਤਲਵਾਰ ਨਾਲ ਹਮਲਾ ਕਰਨ ਵਾਲਾ ਨਿਹੰਗ ਦੋਸ਼ੀ ਕਰਾਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News