ਇਸ ਮਹਿਕਮੇ ''ਚ ਨਿਕਲੀ 400 ਤੋਂ ਵੱਧ ਭਰਤੀਆਂ, 47 ਹਜ਼ਾਰ ਤੋਂ ਡੇਢ ਲੱਖ ਤੱਕ ਤਨਖ਼ਾਹ
Thursday, Jan 02, 2025 - 03:53 PM (IST)
ਨਵੀਂ ਦਿੱਲੀ- ਜੇਕਰ ਤੁਸੀਂ ਵੀ ਅਧਿਆਪਕ ਬਣਨ ਦਾ ਸੁਫ਼ਨਾ ਵੇਖ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਸਰਕਾਰੀ ਅਧਿਆਪਕ ਬਣਨ ਦਾ ਮੌਕਾ ਤਲਾਸ਼ ਰਹੇ ਉਮੀਦਵਾਰਾਂ ਲਈ ਵਧੀਆ ਮੌਕਾ ਹੈ। ਦਿੱਲੀ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (DSSSB) ਨੇ ਹਿੰਦੀ, ਗਣਿਤ ਸਮੇਤ ਵੱਖ-ਵੱਖ ਵਿਸ਼ਿਆਂ ਲਈ PGT ਅਧਿਆਪਕਾਂ ਦੀ ਭਰਤੀ ਕੀਤੀ ਹੈ। ਇਸ ਭਰਤੀ ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਿਸ ਵਿਚ ਉਮੀਦਵਾਰ 16 ਜਨਵਰੀ 2025 ਤੋਂ ਅਧਿਕਾਰਤ ਵੈੱਬਸਾਈਟ dsssb.delhi.gov.in 'ਤੇ ਬਿਨੈ-ਪੱਤਰ ਜਮ੍ਹਾ ਕਰ ਸਕਣਗੇ। ਅਪਲਾਈ ਕਰਨ ਦੀ ਆਖਰੀ ਤਾਰੀਖ 14 ਫਰਵਰੀ 2025 ਹੈ। ਇਮਤਿਹਾਨ ਫੀਸ ਦੇ ਭੁਗਤਾਨ ਦੀ ਆਖਰੀ ਤਾਰੀਖ਼ ਵੀ ਉਸੇ ਸਮੇਂ ਤੈਅ ਕੀਤੀ ਗਈ ਹੈ।
ਖਾਲੀ ਥਾਂ ਦੇ ਵੇਰਵੇ
ਦਿੱਲੀ ਪੋਸਟ ਗ੍ਰੈਜੂਏਟ ਟੀਚਰ (PGT) ਦੀ ਇਹ ਅਸਾਮੀ ਹਿੰਦੀ, ਗਣਿਤ, ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਜੀਵ ਵਿਗਿਆਨ, ਅਰਥ ਸ਼ਾਸਤਰ, ਵਣਜ, ਇਤਿਹਾਸ, ਭੂਗੋਲ, ਰਾਜਨੀਤੀ ਵਿਗਿਆਨ ਅਤੇ ਸਮਾਜ ਸ਼ਾਸਤਰ ਵਿਸ਼ਿਆਂ ਲਈ ਹੈ। ਕੁੱਲ 432 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।
ਯੋਗਤਾ
ਦਿੱਲੀ DSSSB PGT ਅਧਿਆਪਕ ਸਰਕਾਰੀ ਨੌਕਰੀ ਦੀ ਭਰਤੀ ਲਈ ਅਰਜ਼ੀ ਦੇਣ ਲਈ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ, ਕਾਲਜ ਅਤੇ ਸੰਸਥਾ ਤੋਂ ਘੱਟੋ-ਘੱਟ 50 ਫ਼ੀਸਦੀ ਅੰਕਾਂ ਦੇ ਨਾਲ ਸੰਬੰਧਿਤ ਵਿਸ਼ੇ 'ਚ ਮਾਸਟਰ ਡਿਗਰੀ ਹੋਣੀ ਚਾਹੀਦੀ ਹੈ। ਨਾਲ ਹੀ B.Ed ਡਿਗਰੀ ਜਾਂ B.A.B.Ed./B.ED ਆਦਿ ਵਰਗੀ ਯੋਗਤਾ ਹੋਣੀ ਵੀ ਜ਼ਰੂਰੀ ਹੈ।
ਉਮਰ ਹੱਦ
ਅਧਿਆਪਕ ਦੀ ਇਸ ਭਰਤੀ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 30 ਸਾਲ ਤੱਕ ਹੋਣੀ ਚਾਹੀਦੀ ਹੈ। ਉਮੀਦਵਾਰਾਂ ਦੀ ਉਮਰ ਦੀ ਗਣਨਾ 14 ਫਰਵਰੀ 2025 ਨੂੰ ਕੀਤੀ ਜਾਵੇਗੀ।
ਤਨਖਾਹ
ਇਸ ਪੋਸਟ 'ਤੇ ਚੁਣੇ ਗਏ ਉਮੀਦਵਾਰਾਂ ਨੂੰ 47,600-1,51,100/- ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।
ਚੋਣ ਪ੍ਰਕਿਰਿਆ
ਦਿੱਲੀ PGT ਅਧਿਆਪਕ ਦੀ ਇਸ ਭਰਤੀ ਵਿਚ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਰਾਹੀਂ ਕੀਤੀ ਜਾਵੇਗੀ।
ਅਰਜ਼ੀ ਫੀਸ
ਜਨਰਲ/ਓ.ਬੀ.ਸੀ. ਸ਼੍ਰੇਣੀ ਦੇ ਉਮੀਦਵਾਰਾਂ ਨੂੰ ਬਿਨੈ ਪੱਤਰ ਫਾਰਮ ਭਰਦੇ ਸਮੇਂ 100 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। SC, ST, PH ਅਤੇ ਮਹਿਲਾ ਉਮੀਦਵਾਰਾਂ ਲਈ ਕੋਈ ਫੀਸ ਨਹੀਂ ਹੈ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।