ਅਸਿਸਟੈਂਟ ਪ੍ਰੋਫੈਸਰ ਬਣਨ ਦਾ ਸੁਨਹਿਰੀ ਮੌਕਾ, ਨਿਕਲੀਆਂ ਢੇਰ ਸਾਰੀਆਂ ਅਸਾਮੀਆਂ

Friday, Dec 13, 2024 - 09:57 AM (IST)

ਅਸਿਸਟੈਂਟ ਪ੍ਰੋਫੈਸਰ ਬਣਨ ਦਾ ਸੁਨਹਿਰੀ ਮੌਕਾ, ਨਿਕਲੀਆਂ ਢੇਰ ਸਾਰੀਆਂ ਅਸਾਮੀਆਂ

ਨਵੀਂ ਦਿੱਲੀ- ਅਸਿਸਟੈਂਟ ਪ੍ਰੋਫੈਸਰ ਬਣਨ ਦਾ ਸੁਫ਼ਨਾ ਵੇਖ ਰਹੇ ਉਮੀਦਵਾਰਾਂ ਲਈ ਸੁਨਹਿਰੀ ਮੌਕਾ ਹੈ। ਇਸ ਲਈ ਢੇਰ ਸਾਰੀਆਂ ਅਸਾਮੀਆਂ ਨਿਕਲੀਆਂ ਹਨ। ਦਿੱਲੀ ਯੂਨੀਵਰਸਿਟੀ ਦੇ ਕਾਲਜ ਵਿਚ ਅਸਿਸਟੈਂਟ ਪ੍ਰੋਫੈਸਰ ਦੀਆਂ ਅਸਾਮੀਆਂ ਨਿਕਲੀਆਂ ਹਨ। ਜਿਸ ਲਈ ਆਨਲਾਈਨ ਕਾਲਜ ਦੀ ਵੈੱਬਸਾਈਟ 'ਤੇ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਅਸਿਸਟੈਂਟ ਪ੍ਰੋਫੈਸਰ ਭਰਤੀ ਵਿਚ ਉਮੀਦਵਾਰ ਆਖ਼ਰੀ ਤਾਰੀਖ਼ 27 ਦਸੰਬਰ 2024 ਤੱਕ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦਾ ਵੇਰਵਾ

ਕਾਲਜ ਨੇ ਅਸਿਸਟੈਂਟ ਪ੍ਰੋਫੈਸਰ ਦੀ ਇਹ ਭਰਤੀ ਕੁੱਲ 12 ਵਿਸ਼ਿਆਂ ਲਈ ਕੱਢੀ ਹੈ। ਇਸ ਲਈ ਕੁੱਲ 28 ਅਹੁਦੇ ਭਰੇ ਜਾਣਗੇ। 

ਯੋਗਤਾ

ਦਿੱਲੀ ਯੂਨੀਵਰਸਿਟੀ 'ਚ ਅਸਿਸਟੈਂਟ ਪ੍ਰੋਫੈਸਰ ਬਣਨ ਲਈ ਉਮੀਦਵਾਰਾਂ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਸਬੰਧਤ ਵਿਸ਼ੇ 'ਚ ਘੱਟੋ-ਘੱਟ 55 ਫੀਸਦੀ ਅੰਕਾਂ ਨਾਲ ਮਾਸਟਰ ਡਿਗਰੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ UGC NET/CSIR NET ਕੁਆਲੀਫਾਈ ਹੋਣਾ ਵੀ ਜ਼ਰੂਰੀ ਹੈ।

ਤਨਖਾਹ 

ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ ਲਈ ਚੁਣੇ ਗਏ ਉਮੀਦਵਾਰਾਂ ਨੂੰ 7ਵੇਂ ਤਨਖਾਹ ਕਮਿਸ਼ਨ ਦੇ ਤਨਖਾਹ ਪੱਧਰ 10 ਦੇ ਅਨੁਸਾਰ ਤਨਖਾਹ ਦਿੱਤੀ ਜਾਵੇਗੀ।

ਚੋਣ ਪ੍ਰਕਿਰਿਆ

ਬਿਨੈਕਾਰਾਂ ਨੂੰ ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ, ਐਮ.ਫਿਲ, ਪੀ.ਐਚ.ਡੀ, ਨੈੱਟ, ਨੈੱਟ ਜੇ.ਆਰ.ਐਫ ਸਕੋਰਾਂ ਦੇ ਆਧਾਰ 'ਤੇ ਸ਼ਾਰਟਲਿਸਟ ਕੀਤਾ ਜਾਵੇਗਾ। ਬਾਅਦ ਵਿਚ ਇੰਟਰਵਿਊ ਲਈ ਬੁਲਾਇਆ ਜਾਵੇਗਾ।

ਅਰਜ਼ੀ ਫੀਸ

ਅਨਰਿਜ਼ਰਵਡ/ਓ. ਬੀ. ਸੀ/ਈ. ਡਬਲਯੂ. ਐਸ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਅਰਜ਼ੀ ਦੌਰਾਨ 500 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। SC/ST/PWBD ਅਤੇ ਮਹਿਲਾ ਵਰਗ ਦੇ ਉਮੀਦਵਾਰਾਂ ਲਈ ਕੋਈ ਫੀਸ ਨਹੀਂ ਹੈ। ਇਕ ਵਾਰ ਭੁਗਤਾਨ ਕਰਨ 'ਤੇ ਫੀਸ ਵਾਪਸ ਨਹੀਂ ਕੀਤੀ ਜਾਵੇਗੀ।

ਨੋਟ- ਇੰਟਰਵਿਊ ਦੌਰਾਨ ਤੁਹਾਨੂੰ ਵਿਦਿਅਕ ਦਸਤਾਵੇਜ਼ਾਂ, ਅਸਲ ਦਸਤਾਵੇਜ਼ਾਂ, ਵੈਧ ਫੋਟੋ ਆਈ.ਡੀ ਪਰੂਫ਼ ਦੀਆਂ ਸਵੈ-ਪ੍ਰਮਾਣਿਤ ਫੋਟੋ ਕਾਪੀਆਂ ਦੇ ਨਾਲ ਅਨੁਸੂਚਿਤ ਇੰਟਰਵਿਊ ਦੀ ਤਾਰੀਖ਼ 'ਤੇ ਕਾਲਜ ਨੂੰ ਰਿਪੋਰਟ ਕਰਨੀ ਪਵੇਗੀ। ਇੰਟਰਵਿਊ ਲਈ ਉਮੀਦਵਾਰਾਂ ਦੇ ਕਾਲ ਲੈਟਰ ਵੱਖਰੇ ਤੌਰ 'ਤੇ ਜਾਰੀ ਕੀਤੇ ਜਾਣਗੇ। ਇਸ ਸਰਕਾਰੀ ਨੌਕਰੀ ਦੀ ਭਰਤੀ ਨਾਲ ਸਬੰਧਤ ਕਿਸੇ ਵੀ ਹੋਰ ਜਾਣਕਾਰੀ ਲਈ ਉਮੀਦਵਾਰ ਕਾਲਜ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


 


author

Tanu

Content Editor

Related News