ਦੁਬਈ ਜਾਣ ਵਾਲੀਆਂ ਸਪਾਈਸਜੈੱਟ ਦੀਆਂ 2 ਉਡਾਣਾਂ ਲੇਟ, IGI Airport ''ਤੇ ਯਾਤਰੀਆਂ ਦਾ ਹੰਗਾਮਾ

Tuesday, Sep 15, 2026 - 02:21 PM (IST)

ਦੁਬਈ ਜਾਣ ਵਾਲੀਆਂ ਸਪਾਈਸਜੈੱਟ ਦੀਆਂ 2 ਉਡਾਣਾਂ ਲੇਟ, IGI Airport ''ਤੇ ਯਾਤਰੀਆਂ ਦਾ ਹੰਗਾਮਾ

ਨਵੀਂ ਦਿੱਲੀ : ਦਿੱਲੀ ਹਵਾਈ ਅੱਡੇ 'ਤੇ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਸਪਾਈਸਜੈੱਟ ਦੀਆਂ 2 ਉਡਾਣਾਂ ਲੇਟ ਹੋ ਗਈਆਂ। ਇਸ ਦੌਰਾਨ ਸਪਾਈਸਜੈੱਟ ਦੇ ਕਰੀਬ 200 ਯਾਤਰੀਆਂ ਨੇ ਸੋਮਵਾਰ ਤੋਂ ਦੁਬਈ ਜਾਣ ਵਾਲੀਆਂ ਉਡਾਣਾਂ ਦਾ ਸਮਾਂ ਬਦਲਣ ਅਤੇ ਜ਼ਿਆਦਾ ਲੇਟ ਹੋਣ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਰਕ ਦਿੱਤੀ। ਸੂਤਰਾਂ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਇਸ ਘਟਨਾ ਨਾਲ ਬਹੁਤ ਸਾਰੇ ਯਾਤਰੀ ਹਵਾਈ ਅੱਡੇ 'ਤੇ ਫਸੇ ਹੋਏ ਹਨ।

ਇਹ ਵੀ ਪੜ੍ਹੋ : ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ

ਸੂਤਰਾਂ ਅਨੁਸਾਰ, ਸੋਮਵਾਰ ਨੂੰ ਦੁਬਈ ਲਈ ਦੋ ਉਡਾਣਾਂ - SG 5111 ਅਤੇ SG 5105 - ਕ੍ਰਮਵਾਰ ਸਵੇਰੇ ਅਤੇ ਸ਼ਾਮ ਨੂੰ ਰਵਾਨਾ ਹੋਣੀਆਂ ਸਨ, ਪਰ ਉਨ੍ਹਾਂ ਦੇ ਰਵਾਨਗੀ ਦੇ ਸਮੇਂ ਨੂੰ ਬਦਲ ਦਿੱਤਾ ਗਿਆ ਸੀ। ਇਸ ਸਬੰਧ ਵਿਚ ਸੰਪਰਕ ਕੀਤੇ ਜਾਣ 'ਤੇ ਇੱਕ ਏਅਰਲਾਈਨ ਦੇ ਬੁਲਾਰੇ ਨੇ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਅਫ਼ਸੋਸ ਪ੍ਰਗਟ ਕੀਤਾ ਅਤੇ ਕਿਹਾ ਕਿ ਵਿਕਲਪਿਕ ਉਡਾਣਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸੂਤਰਾਂ ਨੇ ਇਹ ਵੀ ਦੱਸਿਆ ਕਿ ਸੋਮਵਾਰ ਦੇਰ ਸ਼ਾਮ ਤੋਂ ਦਿੱਲੀ ਹਵਾਈ ਅੱਡੇ ਦੇ ਟਰਮੀਨਲ 3 (T3) 'ਤੇ ਵੱਖ-ਵੱਖ ਥਾਵਾਂ 'ਤੇ ਲਗਭਗ 200 ਯਾਤਰੀਆਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਸਪਾਈਸਜੈੱਟ ਦੇ ਅਧਿਕਾਰੀਆਂ ਕੋਲ ਇਹ ਮੁੱਦਾ ਉਠਾਇਆ ਹੈ।

ਇਹ ਵੀ ਪੜ੍ਹੋ : ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ 'ਤੀ ਵੱਡੀ ਭਵਿੱਖਬਾਣੀ

ਏਅਰਲਾਈਨ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, "ਦਿੱਲੀ ਤੋਂ ਦੁਬਈ ਲਈ ਸਪਾਈਸਜੈੱਟ ਦੀਆਂ ਉਡਾਣਾਂ - SG 5111 ਅਤੇ SG 5105 - ਸੰਚਾਲਨ ਕਾਰਨਾਂ ਕਰਕੇ ਦੇਰੀ ਨਾਲ ਚੱਲ ਰਹੀਆਂ ਹਨ ਕਿਉਂਕਿ ਇੱਕ ਜਹਾਜ਼ ਨੂੰ ਜ਼ਮੀਨ 'ਤੇ ਰੱਖਿਆ ਗਿਆ ਸੀ।" ਉਨ੍ਹਾਂ ਕਿਹਾ, "ਪ੍ਰਭਾਵਿਤ ਯਾਤਰੀਆਂ ਲਈ ਵਿਕਲਪਿਕ ਉਡਾਣਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਏਅਰਲਾਈਨ ਯਾਤਰੀਆਂ ਨੂੰ ਘੱਟ ਤੋਂ ਘੱਟ ਅਸੁਵਿਧਾ ਦੇਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।" ਹਾਲ ਹੀ ਦੇ ਸਮੇਂ ਵਿੱਚ ਸਪਾਈਸਜੈੱਟ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਪਿਛਲੇ ਹਫ਼ਤੇ, ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਨੇ ਕਿਹਾ ਸੀ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਅਤੇ ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ ਸਪਾਈਸਜੈੱਟ ਦੇ ਸੰਚਾਲਨ ਅਤੇ ਵਿੱਤੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।

ਇਹ ਵੀ ਪੜ੍ਹੋ : 7500 ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਗੀਆਂ ਈ-ਸਕੂਟੀ; CM ਮੋਹਨ ਯਾਦਵ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News