ਭਾਰੀ ਬਾਰਿਸ਼ ਪੈਣ ਕਾਰਨ ਦਿੱਲੀ ਬਣੀ ਦਰਿਆ, ਮੀਂਹ ਨੇ ਤੋੜਿਆ 88 ਸਾਲ ਦਾ ਰਿਕਾਰਡ

Saturday, Jun 29, 2024 - 10:14 AM (IST)

ਭਾਰੀ ਬਾਰਿਸ਼ ਪੈਣ ਕਾਰਨ ਦਿੱਲੀ ਬਣੀ ਦਰਿਆ, ਮੀਂਹ ਨੇ ਤੋੜਿਆ 88 ਸਾਲ ਦਾ ਰਿਕਾਰਡ

ਨਵੀਂ ਦਿੱਲੀ (ਭਾਸ਼ਾ) - ਰਾਸ਼ਟਰੀ ਰਾਜਧਾਨੀ ਦਿੱਲੀ ’ਚ ਸ਼ੁੱਕਰਵਾਰ ਨੂੰ ਪਏ ਭਾਰੀ ਮੀਂਹ ਪਿੱਛੋਂ ਭਾਵੇਂ ਦਿੱਲੀ ਵਾਸੀਆਂ ਨੂੰ ਤਿੱਖੀ ਗਰਮੀ ਤੋਂ ਰਾਹਤ ਮਿਲੀ ਹੈ, ਪਰ ਕਈ ਥਾਵਾਂ ’ਤੇ ਸੜਕਾਂ ’ਚ ਪਾਣੀ ਭਰ ਜਾਣ ਅਤੇ ਮੀਂਹ ਨਾਲ ਸਬੰਧਤ ਹਾਦਸਿਆਂ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਦਫ਼ਤਰਾਂ, ਸਕੂਲਾਂ, ਕਾਲਜਾਂ ਜਾਂ ਹੋਰ ਜ਼ਰੂਰੀ ਕੰਮਾਂ ’ਤੇ ਜਾਣ ਵਾਲੇ ਹਜ਼ਾਰਾਂ ਵਿਅਕਤੀ ਸੜਕਾਂ ’ਤੇ ਜਾਮ ਲੱਗਣ ਕਾਰਨ ਘੰਟਿਆਂਬੱਧੀ ਫਸੇ ਰਹੇ। ਦਿੱਲੀ ’ਚ ਮੀਂਹ ਦਾ 88 ਸਾਲ ਪੁਰਾਣਾ ਰਿਕਾਰਡ ਟੁੱਟ ਗਿਆ ਹੈ। 1936 ਤੋਂ ਬਾਅਦ ਪਹਿਲੀ ਵਾਰ ਜੂਨ ’ਚ ਇੰਨਾ ਭਾਰੀ ਮੀਂਹ ਪਿਆ ਹੈ। 

ਇਹ ਵੀ ਪੜ੍ਹੋ - ਕੇਂਦਰ ਵਲੋਂ ਦਿੱਲੀ ਹਵਾਈ ਅੱਡੇ ਦੀ ਛੱਤ ਡਿੱਗਣ ਦੀ ਘਟਨਾ ਦੇ ਜਾਂਚ ਦੇ ਹੁਕਮ, ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਬਾਰੀ ਮੀਂਹ ਪੈਣ ਕਾਰਨ ਦਿੱਲੀ ਦਰਿਆ ਹੀ ਬਣ ਗਈ। 24 ਘੰਟਿਆਂ ’ਚ 228.1 ਮਿਲੀਮੀਟਰ ਮੀਂਹ ਪਿਆ, ਜੋ ਇਕ ਨਵਾਂ ਰਿਕਾਰਡ ਹੈ। ਇਹ ਜੂਨ ’ਚ ਇਕ ਦਿਨ ’ਚ ਦਰਜ ਦੂਜਾ ਸਭ ਤੋਂ ਭਾਰੀ ਮੀਂਹ ਹੈ। ਇਸ ਮਾਮਲੇ ਦੇ ਸਬੰਧ ਵਿਚ ਇੰਡੀਗੋ ਦੇ ਬੁਲਾਰੇ ਨੇ ਇਕ ਬਿਆਨ ’ਚ ਕਿਹਾ ਕਿ ਖ਼ਰਾਬ ਮੌਸਮ ਕਾਰਨ ਟੀ-1 ’ਤੇ ਫਲਾਈਟ ਸੰਚਾਲਨ ਪ੍ਰਭਾਵਿਤ ਹੋਇਆ। ਏਅਰਲਾਈਨ ਨੇ ਇਕ ਬਿਆਨ ’ਚ ਕਿਹਾ ਕਿ ਇਸ ਕਾਰਨ ਦਿੱਲੀ ’ਚ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਕਿਉਂਕਿ ਮੁਸਾਫਰਾਂ ਨੂੰ ਟਰਮੀਨਲ ’ਚ ਦਾਖ਼ਲ ਹੋਣ ’ਚ ਮੁਸ਼ਕਲ ਆ ਰਹੀ ਸੀ।

ਇਹ ਵੀ ਪੜ੍ਹੋ - Indigo Flight ਦੀ ਟਾਇਲਟ 'ਚ ਸਿਗਰਟ ਪੀਂਦਾ ਫੜਿਆ ਵਿਅਕਤੀ, ਖ਼ਤਰੇ 'ਚ ਪਈ 176 ਯਾਤਰੀਆਂ ਦੀ ਜਾਨ

ਇਸ ਦੇ ਨਾਲ ਹੀ ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਅਧਿਕਾਰੀਆਂ ਨੂੰ ਪਾਣੀ ਭਰਨ ਦੀ ਸਮੱਸਿਆ ਦੇ ਹੱਲ ਲਈ ਐਮਰਜੈਂਸੀ ਕੰਟਰੋਲ ਰੂਮ ਸਥਾਪਤ ਕਰਨ ਤੇ ਪੰਪ ਲਾਉਣ ਦੇ ਨਿਰਦੇਸ਼ ਦਿੱਤੇ। ਉਪ ਰਾਜਪਾਲ ਦੇ ਦਫ਼ਤਰ ਮੁਤਾਬਕ ਹੰਗਾਮੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਛੁੱਟੀ ’ਤੇ ਗਏ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਡਿਊਟੀ ’ਤੇ ਪਰਤਣ ਤੇ ਅਗਲੇ ਦੋ ਮਹੀਨਿਆਂ ਤੱਕ ਕੋਈ ਛੁੱਟੀ ਨਾ ਲੈਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ - ਇਸ ਦਿਨ ਲੱਗੇਗਾ 21ਵੀਂ ਸਦੀ ਦਾ ਸਭ ਤੋਂ ਲੰਬਾ 'ਸੂਰਜ ਗ੍ਰਹਿਣ', ਜਾਣੋ ਭਾਰਤ 'ਚ ਵਿਖਾਈ ਦੇਵੇਗਾ ਜਾਂ ਨਹੀਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News