ਨਕਲੀ ਸ਼ਰਾਬ ਪੀਣ ਨਾਲ ਵਿਅਕਤੀ ਦਾ ਹੋਇਆ ਅਜਿਹਾ ਹਾਲ, ਸੁਣ ਕੇ ਕੰਬ ਜਾਵੇਗੀ ਤੁਹਾਡੀ ਵੀ ਰੂਹ

Saturday, Aug 25, 2018 - 04:57 PM (IST)

ਨਕਲੀ ਸ਼ਰਾਬ ਪੀਣ ਨਾਲ ਵਿਅਕਤੀ ਦਾ ਹੋਇਆ ਅਜਿਹਾ ਹਾਲ, ਸੁਣ ਕੇ ਕੰਬ ਜਾਵੇਗੀ ਤੁਹਾਡੀ ਵੀ ਰੂਹ

ਮੁਜ਼ੱਫਰਨਗਰ— ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲੇ 'ਚ ਪੁਲਸ ਥਾਣੇ ਤਹਿਤ ਆਉਣ ਵਾਲੇ ਬਿਦੌਲੀ ਪਿੰਡ 'ਚ ਨਕਲੀ ਸ਼ਰਾਬ ਪੀਣ ਨਾਲ ਇਕ ਹੋਰ ਵਿਅਕਤੀ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ। 

ਪੁਲਸ ਨੇ ਦੱਸਿਆ ਕਿ ਇਕ ਦਿਨ ਪਹਿਲਾਂ ਅਜਿਹੀ ਹੀ ਸ਼ਿਕਾਇਤ ਤੋਂ ਬਾਅਦ ਇਕ ਹੋਰ ਵਿਅਕਤੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਥਾਣਾ ਪ੍ਰਭਾਰੀ ਓ.ਪੀ. ਚੌਧਰੀ ਨੇ ਦੱਸਿਆ ਕਿ ਸੁਖਪਾਲ ਨੇ ਕਲਪੁਰ ਪਿੰਡ ਤੋਂ ਸ਼ਰਾਬ ਖਰੀਦ ਕੇ ਪੀਤੀ ਸੀ,ਜਿਸ ਤੋਂ ਬਾਅਦ ਕੱਲ ਉਸ ਨੇ ਆਪਣੀਆਂ ਅੱਖਾਂ ਦੀ ਰੌਸ਼ਨੀ ਗੁਆ ਦਿੱਤੀ। ਇਸ ਨਾਲ ਇਕ ਦਿਨ ਪਹਿਲਾਂ ਮੋਹਰ ਸਿੰਘ ਨਾਂ ਦੇ ਵਿਅਕਤੀ ਨੇ ਨਕਲੀ ਸ਼ਰਾਬ ਪੀਣ ਤੋਂ ਬਾਅਦ ਅੱਖਾਂ ਦੀ ਰੌਸ਼ਨੀ ਗੁਆਉਣ ਦੀ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

ਪੁਲਸ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਜੋਗਾ ਸਿੰਘ ਦੀ ਪਤਨੀ ਅਮਰਜੀਤ ਕੌਰ ਨੂੰ ਗ੍ਰਿਫਤਾਰ ਕੀਤਾ ਹੈ,ਜਿਸ ਨੇ ਕਥਿਤ ਤੌਰ 'ਤੇ ਨਕਲੀ ਸ਼ਰਾਬ ਪੀਤੀ। ਸਭ ਡਿਵੀਜਨਲ ਮੈਜਿਸਟਰੇਟ ਐੱਸ.ਡੀ.ਐੱਮ. ਦੇ ਕੇ.ਪੀ. ਸਿੰਘ ਨੇ ਦੱਸਿਆ ਕਿ ਹਾਲ ਹੀ 'ਚ ਨਕਲੀ ਸ਼ਰਾਬ ਪੀਣ ਨਾਲ ਪੰਜ ਲੋਕਾਂ ਦੀ ਮੌਤ ਅਤੇ ਸੱਤ ਹੋਰ ਦੇ ਬੀਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਜਿਸ ਤੋਂ ਬਾਅਦ ਪਿੰਡ 'ਚ ਮੈਡੀਕਲ ਕੈਂਪ ਲਗਾਇਆ ਗਿਆ ਹੈ।


Related News