ਸੁੱਤੇ ਪਏ ਲੋਕਾਂ ''ਤੇ ਆ ਚੜ੍ਹਿਆ ਡੰਪਰ ! 4 ਲੋਕਾਂ ਦੀ ਹੋਈ ਦਰਦਨਾਕ ਮੌਤ

Saturday, May 23, 2026 - 10:19 AM (IST)

ਸੁੱਤੇ ਪਏ ਲੋਕਾਂ ''ਤੇ ਆ ਚੜ੍ਹਿਆ ਡੰਪਰ ! 4 ਲੋਕਾਂ ਦੀ ਹੋਈ ਦਰਦਨਾਕ ਮੌਤ

ਬਾਰਾਬੰਕੀ- ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ 'ਚ ਫਤਿਹਪੁਰ ਥਾਣਾ ਖੇਤਰ ਦੇ ਝਾਂਸਾ ਪਿੰਡ 'ਚ ਇਕ ਤੇਜ਼ ਰਫ਼ਤਾਰ ਡੰਪਰ ਨੇ ਇਕ ਪਰਿਵਾਰ ਨੂੰ ਕੁਚਲ ਦਿੱਤਾ, ਜਿਸ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਔਰਤ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ, ਸ਼ੁੱਕਰਵਾਰ ਰਾਤ ਬਿਜਲੀ ਨਾ ਹੋਣ ਕਾਰਨ ਪਰਿਵਾਰ ਦੇ ਮੈਂਬਰ ਘਰ ਦੇ ਬਾਹਰ ਸੜਕ ਕਿਨਾਰੇ ਸੌਂ ਰਹੇ ਸਨ, ਉਦੋਂ ਇਹ ਹਾਦਸਾ ਵਾਪਰਿਆ। ਉਸ ਨੇ ਦੱਸਿਆ ਕਿ ਤੇਜ਼ ਰਫ਼ਤਾਰ ਬੇਕਾਬੂ ਡੰਪਰ ਰਾਤ ਕਰੀਬ 2 ਵਜੇ ਪਹਿਲਾਂ ਸੜਕ ਕਿਨਾਰੇ ਇਕ ਦਰੱਖਤ ਨਾਲ ਟਕਰਾਇਆ ਅਤੇ ਫਿਰ ਉਸ ਨੇ ਬਾਹਰ ਸੌਂ ਰਹੇ ਪਰਿਵਾਰ ਨੂੰ ਕੁਚਲ ਦਿੱਤਾ। ਉਸ ਨੇ ਦੱਸਿਆ ਕਿ ਚੀਕ-ਚਿਹਾੜਾ ਸੁਣ ਕੇ ਪਿੰਡ ਵਾਸੀ ਹਾਦਸੇ ਵਾਲੀ ਜਗ੍ਹਾ ਵੱਲ ਦੌੜੇ ਅਤੇ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਪਹੁੰਚਾਇਆ ਗਿਆ।

ਪੁਲਸ ਨੇ ਦੱਸਿਆ ਕਿ ਡਾਕਟਰਾਂ ਨੇ ਨੀਰਜ (35) ਅਤੇ ਉਸ ਦੇ ਬੱਚਿਆਂ ਅਨੁਰਾਗ (13), ਅੰਸ਼ੂ (6) ਅਤੇ ਅੰਸ਼ਿਕਾ (10) ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਉਸ ਦੀ ਪਤਨੀ ਆਰਤੀ (35) ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਡਾ. ਰਾਮ ਮਨੋਹਰ ਲੋਹੀਆ ਆਯੂਰਵਿਗਿਆਨ ਸੰਸਥਾ, ਲਖਨਊ ਰੈਫਰ ਕੀਤਾ ਗਿਆ ਹੈ। ਫਤਿਹਪੁਰ ਦੇ ਪੁਲਸ ਖੇਤਰ ਅਧਿਕਾਰੀ (ਸੀਓ) ਜਗਤਰਾਮ ਕੰਨੌਜੀਆ ਨੇ ਦੱਸਿਆ ਕਿ ਨੀਰਜ ਕਿਰਾਏ 'ਤੇ ਵੈਨ ਚਲਾ ਕੇ ਰੋਜ਼ੀ-ਰੋਟੀ ਕਮਾਉਂਦਾ ਸੀ। ਉਨ੍ਹਾਂ ਦੱਸਿਆ ਕਿ ਬਿਜਲੀ ਨਾ ਹੋਣ ਕਾਰਨ ਸਾਰੇ ਲੋਕ ਘਰ ਦੇ ਬਾਹਰ ਸੌਂ ਰਹੇ ਸਨ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਡੰਪਰ ਚਾਲਕ ਵਾਹਨ ਛੱਡ ਕੇ ਫਰਾਰ ਹੋ ਗਿਆ। ਸੀਓ ਨੇ ਦੱਸਿਆ ਕਿ ਪੁਲਸ ਨੇ ਡੰਪਰ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਚਾਰੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News