ਸੂਰਤ ''ਚ ਭਿਆਨਕ ਹਾਦਸਾ: ਖੜ੍ਹੇ ਡੰਪਰ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 4 ਲੋਕਾਂ ਦੀ ਮੌਤ
Friday, Sep 25, 2026 - 03:25 PM (IST)
ਸੂਰਤ : ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿਚ ਸ਼ੁੱਕਰਵਾਰ ਸਵੇਰੇ ਉਸ ਸਮੇਂ ਦਫ਼ੜਾ-ਦਫ਼ੜੀ ਮਚ ਗਈ, ਜਦੋਂ ਇਕ ਤੇਜ਼ ਰਫ਼ਤਾਰ ਕਾਰ ਖੜ੍ਹੇ ਡੰਪਰ ਨਾਲ ਟਕਰਾ ਗਈ। ਇਸ ਹਾਦਸੇ ਵਿਚ 4 ਲੋਕਾਂ ਦੀ ਦਰਦਨਾਤ ਮੌਤ ਹੋ ਗਈ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਜਾਂਚ ਕਰਦੇ ਹੋਏ ਕਾਮਰੇਜ ਪੁਲਸ ਸਟੇਸ਼ਨ ਇੰਚਾਰਜ ਇੰਸਪੈਕਟਰ ਆਰ.ਬੀ. ਗੋਜੀਆ ਨੇ ਦੱਸਿਆ ਕਿ ਹਾਦਸਾ ਸਵੇਰੇ 8 ਵਜੇ ਦੇ ਕਰੀਬ ਕਾਮਰੇਜ ਤਾਲੁਕਾ ਦੇ ਧਤਵਾ ਪਿੰਡ ਨੇੜੇ ਵਾਪਰਿਆ ਹੈ। ਹਾਦਸੇ ਦੇ ਸਮੇਂ ਕਾਰ ਮੁੰਬਈ ਤੋਂ ਦਿੱਲੀ ਜਾ ਰਹੀ ਸੀ।
ਇਹ ਵੀ ਪੜ੍ਹੋ : ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ ਇਕੱਠੇ ਗਾਉਣਗੇ ਵੰਦੇ ਮਾਤਰਮ, ਬਣੇਗਾ ਨਵਾਂ ਰਿਕਾਰਡ
ਉਨ੍ਹਾਂ ਕਿਹਾ ਕਿ ਕਾਰ ਵਿੱਚ ਸਵਾਰ ਚਾਰੇ ਲੋਕ ਮੁੰਬਈ ਦੇ ਵਸਨੀਕ ਸਨ। ਉਕਤ ਲੋਕ ਗੁਜਰਾਤ ਦੇ ਪਾਟਨ ਜ਼ਿਲ੍ਹੇ ਵਿੱਚ ਸ਼ੰਖੇਸ਼ਵਰ ਜੈਨ ਤੀਰਥ ਸਥਾਨ ਦੀ ਯਾਤਰਾ 'ਤੇ ਗਏ ਸਨ, ਜਦੋਂ ਉਨ੍ਹਾਂ ਨਾਲ ਇਹ ਹਾਦਸਾ ਵਾਪਰ ਗਿਆ। ਸਟੇਸ਼ਨ ਹਾਊਸ ਅਫਸਰ ਨੇ ਦੱਸਿਆ ਕਿ ਮਹਾਰਾਸ਼ਟਰ ਵਿੱਚ ਰਜਿਸਟਰਡ ਕਾਰ ਦੀ ਰਫ਼ਤਾਰ ਤੇਜ਼ ਹੋਣ ਦਾ ਸ਼ੱਕ ਹੈ, ਜਿਸ ਕਾਰਨ ਉਹ ਐਕਸਪ੍ਰੈਸਵੇਅ ਦੀ ਪੰਜਵੀਂ ਲੇਨ ਵਿੱਚ ਖੜ੍ਹੇ ਇੱਕ ਡੰਪਰ ਟਰੱਕ ਨਾਲ ਟਕਰਾ ਗਈ। ਉਨ੍ਹਾਂ ਕਿਹਾ ਕਿ ਟੱਕਰ ਇੰਨੀ ਭਿਆਨਕ ਸੀ ਕਿ ਚਾਰਾਂ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਗੋਜੀਆ ਨੇ ਕਿਹਾ ਕਿ ਮ੍ਰਿਤਕਾਂ ਦੀ ਪਛਾਣ ਰਾਜੀਵ ਜੈਨ, ਜਯੰਤੀ ਦੋਸ਼ੀ, ਪ੍ਰਵੀਨ ਜੈਨ ਅਤੇ ਸੰਜੇ ਖੇਮਚੰਦ ਵਜੋਂ ਹੋਈ ਹੈ, ਜਿਨ੍ਹਾਂ ਦੀ ਉਮਰ 35-40 ਸਾਲ ਹੈ। ਉਨ੍ਹਾਂ ਅਨੁਸਾਰ ਰਾਜੀਵ ਜੈਨ, ਜੋ ਕਿ ਮੂਲ ਰੂਪ ਵਿੱਚ ਰਾਜਸਥਾਨ ਦਾ ਰਹਿਣ ਵਾਲਾ ਸੀ, ਮੁੰਬਈ ਵਿੱਚ ਇੱਕ ਗਹਿਣਿਆਂ ਦੀ ਦੁਕਾਨ ਦਾ ਮਾਲਕ ਸੀ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ ਪੁੱਤ ਨੇ ਚੁੱਕਿਆ ਅਜਿਹਾ ਕਦਮ, ਪਿਆ ਚੀਕ ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
