ਡੰਪਰ ਨੇ ਸਵਾਰੀਆਂ ਨਾਲ ਭਰੀ ਬੱਸ ਨੂੰ ਮਾਰੀ ਟੱਕਰ, ਅੱਧੀ ਰਾਤੀ ਪੈ ਗਿਆ ਚੀਕ-ਚਿਹਾੜਾ
Saturday, Dec 21, 2024 - 12:35 AM (IST)
ਲਖਨਊ- ਲਖਨਊ ਦੇ ਮਲੀਹਾਬਾਦ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਡੰਪਰ ਨੇ ਸਵਾਰੀਆਂ ਨਾਲ ਭਰੀ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 15 ਯਾਤਰੀ ਜ਼ਖਮੀ ਹੋਏ ਹਨ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੜਕ ਹਾਦਸੇ ਦਾ ਨੋਟਿਸ ਲਿਆ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਹਾਦਸੇ ਤੋਂ ਬਾਅਦ ਸੜਕ 'ਤੇ ਚੀਕ-ਚਿਹਾੜਾ ਪੈ ਗਿਆ। ਸਥਾਨਕ ਲੋਕਾਂ ਨੇ ਬੱਸ 'ਚ ਫਸੇ ਜ਼ਖਮੀ ਯਾਤਰੀਆਂ ਨੂੰ ਬਾਹਰ ਕੱਢਿਆ। ਬੱਸ ਡਰਾਈਵਰ ਬੱਸ ਦੇ ਅੰਦਰ ਹੀ ਫਸਿਆ ਰਿਹਾ ਅਤੇ ਬਾਅਦ ਵਿੱਚ ਉਸ ਨੂੰ ਬਚਾਇਆ ਜਾ ਸਕਿਆ।
ਇਹ ਹਾਦਸਾ ਲਖਨਊ-ਹਰਦੋਈ ਰੋਡ 'ਤੇ ਕਾਕੋਰੀ-ਮਲੀਹਾਬਾਦ ਸਰਹੱਦ ਨੇੜੇ ਮਲੀਹਾਬਾਦ ਥਾਣਾ ਖੇਤਰ ਦੇ ਸਾਹਿਲਮਾਉ ਇਲਾਕੇ 'ਚ ਵਾਪਰਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਲਖਨਊ ਜ਼ਿਲ੍ਹੇ ਦੇ ਮਲੀਹਾਬਾਦ ਵਿੱਚ ਸੜਕ ਹਾਦਸੇ ਦਾ ਨੋਟਿਸ ਲਿਆ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।