ਮੁੱਠਭੇੜ ਦੌਰਾਨ 4 ਬਦਮਾਸ਼ ਗ੍ਰਿਫ਼ਤਾਰ, 3 ਦੀਆਂ ਲੱਤਾਂ ''ਚ ਲੱਗੀਆਂ ਗੋਲੀਆਂ

Tuesday, Aug 27, 2024 - 12:24 PM (IST)

ਮੁੱਠਭੇੜ ਦੌਰਾਨ 4 ਬਦਮਾਸ਼ ਗ੍ਰਿਫ਼ਤਾਰ, 3 ਦੀਆਂ ਲੱਤਾਂ ''ਚ ਲੱਗੀਆਂ ਗੋਲੀਆਂ

ਨੋਇਡਾ (ਭਾਸ਼ਾ) - ਨੋਇਡਾ ਵਿੱਚ ਪੁਲਸ ਨੇ ਇੱਕ ਮੁਕਾਬਲੇ ਤੋਂ ਬਾਅਦ ਚਾਰ ਬਦਮਾਸ਼ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਨ੍ਹਾਂ ਨੇ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਗੱਲ ਕਬੂਲ ਕੀਤੀ ਹੈ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਤਿੰਨ ਬਦਮਾਸ਼ ਗੋਲੀਆਂ ਨਾਲ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਧੀਰੇਂਦਰ ਉਰਫ਼ ਵੀਰ ਸਿੰਘ ਵਾਸੀ ਹਮੀਰਪੁਰ ਜ਼ਿਲ੍ਹਾ, ਪੁਰਸ਼ੋਤਮ ਵਾਸੀ ਬਦਾਊਂ ਜ਼ਿਲ੍ਹਾ, ਇਮਰਾਨ ਉਰਫ਼ ਚਾਚਾ ਵਾਸੀ ਅਮਰੋਹਾ ਜ਼ਿਲ੍ਹਾ ਅਤੇ ਸੁਧੀਰ ਗੁਪਤਾ ਵਾਸੀ ਸ਼ਾਹਜਹਾਨਪੁਰ ਜ਼ਿਲ੍ਹਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਹੁਣ ਮੋਬਾਈਲ ਰਾਹੀਂ ਕੱਟੀ ਜਾਵੇਗੀ ਬੱਸਾਂ ਦੀ ਟਿਕਟ, ਜਾਣੋ ਕਿਵੇਂ ਮਿਲੇਗੀ ਇਹ ਸਹੂਲਤ

ਡਿਪਟੀ ਕਮਿਸ਼ਨਰ ਆਫ ਪੁਲਸ (ਜ਼ੋਨ-2) ਸ਼ਕਤੀ ਮੋਹਨ ਅਵਸਥੀ ਨੇ ਦੱਸਿਆ ਕਿ ਫੇਜ਼-3 ਥਾਣੇ ਦੀ ਟੀਮ ਗੜ੍ਹੀ ਚੌਕ ਨੇੜੇ ਜਾਂਚ ਕਰ ਰਹੀ ਸੀ ਤਾਂ ਉਨ੍ਹਾਂ ਨੇ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ ਵਿਅਕਤੀਆਂ ਨੂੰ ਆਉਂਦੇ ਹੋਏ ਦੇਖਿਆ। ਉਹਨਾਂ ਨੇ ਦੱਸਿਆ ਕਿ ਸ਼ੱਕ ਪੈਣ 'ਤੇ ਪੁਲਸ ਨੇ ਉਨ੍ਹਾਂ ਨੂੰ ਰੁਕਣ ਲਈ ਕਿਹਾ ਪਰ ਪੁਲਸ ਨੂੰ ਦੇਖ ਕੇ ਉਹ ਭੱਜਣ ਲੱਗੇ, ਜਿਸ ਤੋਂ ਬਾਅਦ ਪੁਲਸ ਨੇ ਪਿੱਛਾ ਕਰਕੇ ਉਨ੍ਹਾਂ ਨੂੰ ਘੇਰ ਲਿਆ। ਅਵਸਥੀ ਨੇ ਕਿਹਾ, ''ਖੁਦ ਨੂੰ ਘਿਰਿਆ ਦੇਖ ਕੇ ਬਦਮਾਸ਼ਾਂ ਨੇ ਪੁਲਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਸ ਨੇ ਵੀ ਜਵਾਬੀ ਕਾਰਵਾਈ 'ਚ ਗੋਲੀਬਾਰੀ ਕੀਤੀ। ਧੀਰੇਂਦਰ, ਪੁਰਸ਼ੋਤਮ ਅਤੇ ਇਮਰਾਨ ਦੀਆਂ ਲੱਤਾਂ 'ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।''

ਇਹ ਵੀ ਪੜ੍ਹੋ ਢਿੱਡ ਦਰਦ ਹੋਣ 'ਤੇ ਹਸਪਤਾਲ ਪੁੱਜੀ 13 ਸਾਲਾ ਕੁੜੀ, ਟਾਇਲਟ 'ਚ ਦਿੱਤਾ ਬੱਚੀ ਨੂੰ ਜਨਮ, ਸਭ ਦੇ ਉੱਡੇ ਹੋਸ਼

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਬਦਮਾਸ਼ਾਂ ਕੋਲੋਂ ਵੱਖ-ਵੱਖ ਥਾਵਾਂ ਤੋਂ ਲੁੱਟੇ ਗਏ ਤਿੰਨ ਦੇਸੀ ਪਿਸਤੌਲ, ਇੱਕ ਮੋਟਰਸਾਈਕਲ, 14 ਮੋਬਾਈਲ ਫ਼ੋਨ ਅਤੇ 8 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਪੁਲਸ ਦੇ ਡਿਪਟੀ ਕਮਿਸ਼ਨਰ ਨੇ ਕਿਹਾ, “ਜਾਂਚ ਦੌਰਾਨ ਕੀਤੀ ਗਈ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਧੀਰੇਂਦਰ, ਪੁਰਸ਼ੋਤਮ ਅਤੇ ਇਮਰਾਨ ਲੁੱਟੇ ਗਏ ਮੋਬਾਈਲ ਫ਼ੋਨ ਆਪਣੇ ਸਾਥੀ ਸੁਧੀਰ ਗੁਪਤਾ ਨੂੰ ਵੇਚਦੇ ਸਨ। ਇਨ੍ਹਾਂ ਬਦਮਾਸ਼ਾਂ ਨੇ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਲੁੱਟ-ਖੋਹ ਦੀਆਂ 12 ਤੋਂ ਵੱਧ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਗੱਲ ਕਬੂਲੀ ਹੈ।

ਇਹ ਵੀ ਪੜ੍ਹੋ ਦਾਜ 'ਚ ਨਹੀਂ ਦਿੱਤੇ 2 ਲੱਖ ਤੇ ਫਰਿੱਜ, ਸਹੁਰਿਆਂ ਨੇ ਕਰ 'ਤਾ ਨਵੀ-ਵਿਆਹੀ ਕੁੜੀ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News