ਛਾਪੇਮਾਰੀ ਦੌਰਾਨ 5 ਸਾਈਬਰ ਅਪਰਾਧੀ ਕੀਤੇ ਗ੍ਰਿਫ਼ਤਾਰ, ਲੋਕਾਂ ਦੇ ਲੀਕ ਹੋਏ ਨਿੱਜੀ ਦਸਤਾਵੇਜ਼ ਵੀ ਬਰਾਮਦ

Thursday, Aug 01, 2024 - 08:37 AM (IST)

ਪਟਨਾ : ਬਿਹਾਰ ਪੁਲਸ ਨੇ ਬੁੱਧਵਾਰ ਨੂੰ ਨਵਾਦਾ ਜ਼ਿਲ੍ਹੇ ਦੇ ਇਕ ਪਿੰਡ 'ਚ ਛਾਪੇਮਾਰੀ ਦੌਰਾਨ ਪੰਜ ਸਾਈਬਰ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਵਾਰਸਾਲੀਗੰਜ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਚੱਕਵੇ-ਬਲਵਾਪਰ ਦੀ ਇਕ ਪਾਰਕ ਤੋਂ ਆਪ੍ਰੇਸ਼ਨ ਕਰ ਰਹੇ ਸਨ। ਛਾਪੇਮਾਰੀ ਦੌਰਾਨ ਪੁਲਸ ਨੇ ਕਈ ਲੋਕਾਂ ਦੇ 9 ਮੋਬਾਇਲ ਫੋਨ ਅਤੇ ਲੀਕ ਹੋਏ ਨਿੱਜੀ ਦਸਤਾਵੇਜ਼ ਬਰਾਮਦ ਕੀਤੇ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਪੰਕਜ ਕੁਮਾਰ, ਰੋਹਿਤ ਕੁਮਾਰ, ਰਾਜਪਾਲ ਕੁਮਾਰ, ਰਾਹੁਲ ਕੁਮਾਰ ਅਤੇ ਰੋਹਿਤ ਕੁਮਾਰ ਵਾਸੀ ਵਾਰਸਾਲੀਗੰਜ ਵਜੋਂ ਹੋਈ ਹੈ। 

ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੁਲਸ ਸਾਈਬਰ ਧੋਖਾਧੜੀ ਨਾਲ ਜੁੜੇ ਕੁਝ ਮਾਮਲਿਆਂ ਦੀ ਜਾਂਚ ਕਰ ਰਹੀ ਸੀ ਅਤੇ ਉਨ੍ਹਾਂ ਨੂੰ ਚੱਕਵੇ ਪਿੰਡ ਤੋਂ ਕੰਮ ਕਰ ਰਹੇ ਕੁਝ ਸਾਈਬਰ ਅਪਰਾਧੀਆਂ ਬਾਰੇ ਸੂਹ ਮਿਲੀ, ਜੋ ਇਕ ਨਿੱਜੀ ਫਾਈਨਾਂਸ ਕੰਪਨੀ ਦੇ ਕਰਮਚਾਰੀ ਵਜੋਂ ਲੋਕਾਂ ਨੂੰ ਧੋਖਾ ਦਿੰਦੇ ਹਨ। ਇਸੇ ਤਹਿਤ ਜ਼ਿਲ੍ਹਾ ਐੱਸਪੀ ਦੇ ਨਿਰਦੇਸ਼ਾਂ 'ਤੇ ਇਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਸੀ ਅਤੇ ਪੁਲਸ ਟੀਮ ਨੇ ਉਸ ਜਗ੍ਹਾ 'ਤੇ ਛਾਪੇਮਾਰੀ ਕੀਤੀ। ਪੁਲਸ ਟੀਮ ਨੂੰ ਨੇੜੇ ਆਉਂਦੇ ਦੇਖ ਕੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਵਿੱਚੋਂ ਪੰਜ ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਜਦਕਿ ਬਾਕੀ ਬਚ ਕੇ ਫ਼ਰਾਰ ਹੋ ਗਏ। 

ਉਧਰ, ਟੀਮ ਦੀ ਅਗਵਾਈ ਕਰਨ ਵਾਲੇ ਨਵਾਦਾ ਜ਼ਿਲ੍ਹੇ ਦੇ ਪੱਕਰੀਬਾਰਾਵਾ ਉਪ ਮੰਡਲ ਦੇ ਐੱਸਡੀਪੀਓ ਮਹੇਸ਼ ਕੁਮਾਰ ਚੌਧਰੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਦੇਸ਼ ਭਰ ਵਿਚ ਕਈ ਲੋਕਾਂ ਨਾਲ ਧੋਖਾ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Sandeep Kumar

Content Editor

Related News