ਹਵਾ ਪ੍ਰਦੂਸ਼ਣ ''ਤੇ ਬਣੇ ਕਾਨੂੰਨ ਬਾਰੇ ਦੁਸ਼ਯੰਤ ਬੋਲੇ- ''ਜਿੱਥੋਂ ਤੱਕ ਲੜਾਈ ਲੜਨੀ ਪਵੇਗੀ, ਅਸੀਂ ਲੜਾਂਗੇ''

Saturday, Oct 31, 2020 - 06:35 PM (IST)

ਜੀਂਦ— 3 ਖੇਤੀ ਕਾਨੂੰਨਾਂ ਦਾ ਵਿਰੋਧ ਝੱਲ ਰਹੀ ਹਰਿਆਣਾ ਸਰਕਾਰ ਇਕ ਹੋਰ ਕਾਨੂੰਨ ਨੂੰ ਲੈ ਕੇ ਘਿਰਦੀ ਨਜ਼ਰ ਆ ਰਹੀ ਹੈ। ਇਸ ਕਾਨੂੰਨ ਬਣਿਆ ਹੈ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ। ਇਸ ਕਾਨੂੰਨ ਮੁਤਾਬਕ ਹਵਾ ਪ੍ਰਦੂਸ਼ਣ ਫੈਲਾਉਣ 'ਤੇ ਇਕ ਕਰੋੜ ਰੁਪਏ ਅਤੇ 5 ਸਾਲ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਜਿਸ ਕਾਰਨ ਕਿਸਾਨਾਂ ਦੇ ਸਾਹਮਣੇ ਵੱਡੀ ਪਰੇਸ਼ਾਨੀ ਖੜ੍ਹੀ ਹੋ ਗਈ ਹੈ। ਇਸ ਨੂੰ ਲੈ ਕੇ ਹਰਿਆਣਾ ਦੇ ਡਿਪਟੀ ਸੀ. ਐੱਮ. ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਇਸ ਬਾਰੇ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ। ਦੁਸ਼ਯੰਤ ਨੇ ਕਿਹਾ ਕਿ ਜਿੱਥੋਂ ਤੱਕ ਲੜਾਈ ਲੜਨੀ ਪਵੇਗੀ, ਅਸੀਂ ਲੜਾਂਗੇ। ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਇਸ ਕਾਨੂੰਨ ਤੋਂ ਬਾਅਦ ਕਿਸਾਨਾਂ ਸਾਹਮਣੇ ਵੱਡਾ ਚੈਲੇਂਜ ਖੜ੍ਹਾ ਹੋ ਗਿਆ ਹੈ। ਮੈਂ ਖ਼ੁਦ ਇਸ ਬਾਰੇ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਵਾਤਾਵਰਣ ਮੰਤਰੀ ਨਾਲ ਗੱਲ ਕਰਾਂਗਾਂ। 

ਦੱਸ ਦੇਈਏ ਕਿ ਦਿੱਲੀ-ਐੱਨ. ਸੀ. ਆਰ. ਵਿਚ ਹਵਾ ਪ੍ਰਦੂਸ਼ਣ ਦੀ ਵਜ੍ਹਾ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਾਉਣਾ ਮੰਨਿਆ ਜਾ ਰਿਹਾ ਹੈ। ਪਰਾਲੀ ਦਾ ਧੂੰਆਂ ਬਹੁਤ ਨੁਕਸਾਨ ਪਹੁੰਚਾਉਂਦਾ ਹੈ। ਭਾਰੀ ਜੁਰਮਾਨੇ ਨੂੰ ਲੈ ਕੇ ਕਿਸਾਨਾਂ ਦਰਮਿਆਨ ਇਸ ਕਾਨੂੰਨ ਨੂੰ ਲੈ ਕੇ ਕਾਫੀ ਰੋਹ ਹੈ। ਅਜਿਹੇ ਵਿਚ ਵੇਖਣਾ ਹੋਵੇਗਾ ਕਿ ਜਨਨਾਇਕ ਜਨਤਾ ਪਾਰਟੀ ਇਸ ਵਾਰ ਕੇਂਦਰ ਦੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਕਿਸਾਨਾਂ ਦਾ ਸਮਰਥਨ ਕਰਦੀ ਹੈ ਜਾਂ ਨਹੀਂ।


Tanu

Content Editor

Related News