ਕਿਸਾਨ ਅੰਦੋਲਨ ਨੂੰ ਲੈ ਕੇ ਡੂੰਘੇ ਸੰਕਟ ''ਚ ਫਸੇ ਦੁਸ਼ਯੰਤ ਚੌਟਾਲਾ, ਟਵਿੱਟਰ ''ਤੇ ਹੋ ਰਹੇ ਟਰੈਂਡ

12/09/2020 5:04:16 PM

ਹਰਿਆਣਾ— ਹਰਿਆਣਾ ਦੇ ਉੱਪ ਮੁੱਖ ਮੰਤਰੀ ਅਤੇ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਮੁਖੀ ਦੁਸ਼ਯੰਤ ਚੌਟਾਲਾ ਵੱਡੇ ਸੰਕਟ ਵਿਚ ਫਸ ਗਏ ਹਨ। ਉਨ੍ਹਾਂ ਸਾਹਮਣੇ ਸੰਕਟ ਹੈ ਕਿ ਕਿਸਾਨਾਂ ਦਾ ਸਾਥ ਦੇਣ ਜਾ ਕੁਰਸੀ ਬਚਾਉਣ। ਦਰਅਸਲ ਕਿਸਾਨ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ ਅਤੇ ਸਰਕਾਰ ਦੇ ਅੜੀਅਲ ਰਵੱਈਏ ਦੇ ਕਾਰਨ ਫ਼ਿਲਹਾਲ ਕਿਸਾਨਾਂ ਅਤੇ ਸਰਕਾਰ ਵਿਚਾਲੇ ਸਹਿਮਤੀ ਬਣਦੀ ਨਜ਼ਰ ਨਹੀਂ ਆ ਰਹੀ ਹੈ, ਅਜਿਹੇ ਵਿਚ ਸੰਭਾਵਨਾ ਜਤਾਈ ਜਾ ਰਹੀ ਹੈ ਕਿਸਾਨ ਅੰਦੋਲਨ ਪੂਰੇ ਦੇਸ਼ ਵਿਚ ਹੋਰ ਤੇਜ਼ ਹੋਵੇਗਾ। ਅਜਿਹੇ ਵਿਚ ਦੁਸ਼ਯੰਤ ਚੌਟਾਲਾ 'ਤੇ ਦਬਾਅ ਵੱਧਦਾ ਜਾ ਰਿਹਾ ਹੈ ਕਿ ਉਹ ਕੁਰਸੀ ਨੂੰ ਲੱਤ ਮਾਰ ਕੇ ਕਿਸਾਨਾਂ ਦਾ ਸਾਥ ਦੇਣ। ਅੱਜ ਸਵੇਰ ਤੋਂ ਟਵਿੱਟਰ 'ਤੇ ਟਰੈਂਡ ਹੋ ਰਿਹਾ ਹੈ- #ਦੁਸ਼ਯੰਤ_ਕਿਸਾਨ_ਜਾਂ_ਕੁਰਸੀ

ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਭੇਜਿਆ ਲਿਖਤੀ ਪ੍ਰਸਤਾਵ, ਜਾਣੋ ਕਿਹੜੀਆਂ ਮੰਗਾਂ 'ਤੇ ਹੋਈ ਸਹਿਮਤ

PunjabKesari
ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨ ਖ਼ਿਲਾਫ਼ ਕਿਸਾਨਾਂ ਵਲੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਧਰਨਾ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਅਤੇ ਸਰਕਾਰ ਵਿਚਾਲੇ 5 ਦੌਰ 'ਚ ਗੱਲਬਾਤ ਹੋ ਚੁੱਕੀ ਹੈ ਪਰ ਕੋਈ ਹੱਲ ਨਹੀਂ ਨਿਕਲ ਰਿਹਾ। ਕਿਸਾਨਾਂ ਨੇ ਸਰਕਾਰ ਨੂੰ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਇਨ੍ਹਾਂ ਪਾਸ ਕੀਤੇ ਗਏ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਓਧਰ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਅੱਜ ਯਾਨੀ ਕਿ ਬੁੱਧਵਾਰ ਨੂੰ ਲਿਖਤੀ ਪ੍ਰਸਤਾਵ ਭੇਜਿਆ ਹੈ, ਜਿਨ੍ਹਾਂ 'ਚ ਕੁਝ ਮੰਗਾਂ 'ਤੇ ਸਹਿਮਤੀ ਹੋਈ ਹੈ। ਕਿਸਾਨ ਜਥੇਬੰਦੀਆਂ ਸਿੰਘੂ ਸਰਹੱਦ 'ਤੇ ਇਸ ਲਿਖਤੀ ਪ੍ਰਸਤਾਵ 'ਤੇ ਮੰਥਨ ਕਰ ਰਹੀਆਂ ਹਨ। ਅੱਜ ਸ਼ਾਮ 5 ਵਜੇ ਪ੍ਰੈੱਸ ਕਾਨਫਰੰਸ ਕਰ ਕੇ ਕਿਸਾਨ ਦੱਸਣਗੇ ਕਿ ਉਨ੍ਹਾਂ ਨੂੰ ਸਰਕਾਰ ਦੀ ਗੱਲ ਮਨਜ਼ੂਰ ਹੈ ਜਾਂ ਨਹੀਂ।

ਇਹ ਵੀ ਪੜ੍ਹੋ: ਸਰਕਾਰ ਦੇ ਲਿਖਤੀ ਪ੍ਰਸਤਾਵ 'ਤੇ ਕਿਸਾਨ ਕਰਨਗੇ ਚਰਚਾ, ਸ਼ਾਮ ਤੱਕ ਸਭ ਹੋ ਜਾਵੇਗਾ ਸਾਫ਼ : ਰਾਕੇਸ਼ ਟਿਕੈਤ

PunjabKesari

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


Tanu

Content Editor

Related News