ਦੁਸ਼ਯੰਤ ਚੌਟਾਲਾ ਬਣੇ JJP ਵਿਧਾਇਕ ਦਲ ਦੇ ਨੇਤਾ

Friday, Oct 25, 2019 - 02:10 PM (IST)

ਚੰਡੀਗੜ੍ਹ—ਜਨਨਾਇਕ ਜਨਤਾ ਪਾਰਟੀ ਨੇ ਹਰਿਆਣਾ ਵਿਧਾਨਸਭਾ ਚੋਣਾਂ 'ਚ 10 ਸੀਟਾਂ ਜਿੱਤਣ ਤੋਂ ਬਾਅਦ ਸੂਬੇ ਦੀ ਰਾਜਨੀਤੀ 'ਚ ਆਪਣੇ ਲਈ ਮਹੱਤਵਪੂਰਨ ਸਥਾਨ ਬਣਾ ਲਿਆ ਹੈ। ਦੁਸ਼ਯੰਤ ਚੌਟਾਲਾ ਅਤੇ ਜਨਨਾਇਕ ਜਨਤਾ ਪਾਰਟੀ ਦੀ ਵਿਧਾਨਸਭਾ 'ਚ ਜਬਰਦਸਤ ਪ੍ਰਦਰਸ਼ਨ ਤੋਂ ਬਾਅਦ ਪਾਰਟੀ ਨੇਤਾਵਾਂ ਅਤੇ ਸਮਰੱਥਕਾਂ ਵੱਲੋਂ ਕਾਫੀ ਸ਼ਲਾਘਾ ਕੀਤੀ ਗਈ ਹੈ। ਇਸ ਦੇ ਨਾਲ ਹੀ ਦੁਸ਼ਯੰਤ ਚੌਟਾਲਾ ਨੂੰ ਜਨਨਾਇਕ ਜਨਤਾ ਪਾਰਟੀ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ।

PunjabKesari

ਦੱਸ ਦੇਈਏ ਕਿ ਦੁਸ਼ਯੰਤ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ ਨੇ ਹਰਿਆਣਾ ਦੀ 90 ਵਿਧਾਨਸਭਾ ਸੀਟਾਂ 'ਚੋਂ 10 'ਤੇ ਜਿੱਤ ਹਾਸਲ ਕੀਤੀ ਹੈ। ਭਾਜਪਾ ਨੂੰ 40 ਹੋਰ ਅਤੇ ਕਾਂਗਰਸ ਨੂੰ 31 ਸੀਟਾਂ 'ਤੇ ਜਿੱਤ ਮਿਲੀ ਹੈ। ਦੁਸ਼ਯੰਤ ਚੌਟਾਲਾ ਹਰਿਆਣਾ ਦੀ ਰਾਜਨੀਤੀ 'ਚ 'ਕਿੰਗਮੇਕਰ' ਬਣ ਕੇ ਉਭਰੇ ਹਨ।


Iqbalkaur

Content Editor

Related News