ਦੁਸ਼ਯੰਤ ਚੌਟਾਲਾ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਕਿਸਾਨਾਂ ਨਾਲ ਮੁੜ ਸ਼ੁਰੂ ਕਰੋ ਗੱਲਬਾਤ

Saturday, Apr 17, 2021 - 03:56 PM (IST)

ਹਰਿਆਣਾ- ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਕਿਸਾਨ ਅੰਦੋਲਨ ਦੇ ਲੰਬਾ ਚਲਣ ਤੋਂ ਚਿੰਤਤ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਚੌਟਾਲਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ 'ਚ ਅੰਦੋਲਨਕਾਰੀ ਕਿਸਾਨਾਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲਈ 3-4 ਸੀਨੀਅਰ ਮੰਤਰੀਆਂ ਦੀ ਕਮੇਟੀ ਬਣਾਈ ਜਾਵੇ, ਜੋ ਕਿਸਾਨ ਆਗੂਆਂ ਨਾਲ ਮੁੜ ਗੱਲਬਾਤ ਸ਼ੁਰੂ ਕਰੇ। ਦੁਸ਼ਯੰਤ ਦਾ ਮੰਨਣਾ ਹੈ ਕਿ ਕਿਸਾਨ ਅੰਦੋਲਨ ਦਾ ਲੰਬਾ ਚਲਣਾ ਚਿੰਤਾ ਦਾ ਵਿਸ਼ਾ ਹੈ। ਦਿੱਲੀ ਸਰਹੱਦ 'ਤੇ ਬੈਠਾ ਕਿਸਾਨ ਸਾਡਾ ਅੰਤਦਾਤਾ ਹੈ। ਗੱਲਬਾਤ ਨਾਲ ਹਰ ਸਮੱਸਿਆ ਦਾ ਹੱਲ ਸੰਭਵ ਹੈ। ਕਿਸਾਨਾਂ ਦੀਆਂ ਮੰਗਾਂ ਦਾ ਅਨੁਕੂਲ ਹੱਲ ਹੋਣਾ ਚਾਹੀਦਾ।

ਇਹ ਵੀ ਪੜ੍ਹੋ : ਸਰਹੱਦਾਂ ’ਤੇ ਬੈਠੇ ਕਿਸਾਨਾਂ ਨੂੰ ਲੈ ਕੇ ਚਿੰਤਾ ’ਚ ਅਨਿਲ ਵਿਜ, ਖੇਤੀਬਾੜੀ ਮੰਤਰੀ ਤੋਮਰ ਨੂੰ ਲਿਖੀ ਚਿੱਠੀ

PunjabKesari

ਦੁਸ਼ਯੰਤ ਨੇ ਚਿੱਠੀ 'ਚ ਪ੍ਰਧਾਨ ਮੰਤਰੀ ਨੂੰ ਕਣਕ ਖਰੀਦ ਬਾਰੇ ਵੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਹੈ ਕਿ ਰਬੀ ਦੀਆਂ ਫ਼ਸਲਾਂ ਨੂੰ ਹਰਿਆਣਾ 'ਚ ਐੱਮ.ਐੱਸ.ਪੀ. 'ਤੇ ਖਰੀਦਿਆ ਜਾ ਰਿਹਾ ਹੈ। ਦੁਸ਼ਯੰਤ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗ੍ਰਹਿ ਮੰਤਰੀ ਅਨਿਲ ਵਿਜ ਵੀ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੂੰ ਚਿੱਠੀ ਲਿਖ ਚੁਕੇ ਹਨ। ਉਨ੍ਹਾਂ ਨੇ ਕੋਰੋਨਾ ਦੇ ਮੱਦੇਨਜ਼ਰ ਨਵੇਂ ਸਿਰੇ ਤੋਂ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਮੰਗ ਕੀਤੀ ਸੀ।

PunjabKesari

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News