ਦੁਸ਼ਯੰਤ ਚੌਟਾਲਾ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਕੀਤੀ ਇਹ ਮੰਗ

11/17/2019 12:31:58 PM

ਚੰਡੀਗੜ੍ਹ—ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਸਕੂਲ ਸਿਲੇਬਸ 'ਚ ਜਲਵਾਯੂ ਤਬਦੀਲੀ 'ਤੇ ਕਲਾਸਾਂ ਸ਼ੁਰੂ ਕਰਵਾਉਣ ਦੀ ਬੇਨਤੀ ਕੀਤੀ ਹੈ।ਕੇਂਦਰੀ ਮਨੁੱਖੀ ਸ੍ਰੋਤ ਵਿਕਾਸ ਮੰਤਰੀ ਰਮੇਸ਼ ਪੋਖਰੀਅਲ ਨਿਸ਼ਾਂਕ ਨੂੰ ਲਿਖੀ ਇੱਕ ਚਿੱਠੀ 'ਚ ਚੌਟਾਲਾ ਨੇ ਕਿਹਾ ਹੈ ਕਿ ਜਲਵਾਯੂ ਤਬਦੀਲੀ ਭਾਰਤ ਸਮੇਤ ਵਿਕਾਸਸ਼ੀਲ ਦੇਸ਼ਾਂ ਦੇ ਸਾਹਮਣੇ ਮੁੱਖ ਚੁਣੌਤੀਆਂ 'ਚੋ ਇੱਕ ਬਣ ਗਈ ਹੈ, ਜਿਸ ਤੋਂ ਹਰ ਨਾਗਰਿਕ ਦੀ ਸਿਹਤ 'ਤੇ ਗੰਭੀਰ ਪ੍ਰਭਾਵ ਪੈ ਰਹੇ ਹਨ। ਉਨ੍ਹਾਂ ਨੇ ਪੱਤਰ 'ਚ ਲਿਖਿਆ ਹੈ ਕਿ ਇਸ ਲਈ ਪੂਰੇ ਦੇਸ਼ 'ਚ ਜਲਵਾਯੂ ਤਬਦੀਲੀ ਸੰਬੰਧੀ ਕਲਾਸਾਂ ਸ਼ੁਰੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਇਟਲੀ 'ਚ ਹਾਲ ਹੀ ਦੌਰਾਨ ਸਕੂਲਾਂ 'ਚ ਜਲਵਾਯੂ ਤਬਦੀਲੀ 'ਤੇ ਕਲਾਸਾਂ ਜ਼ਰੂਰੀ ਕਰਨ ਵਾਲਾ ਪਹਿਲਾਂ ਦੇਸ਼ ਬਣਿਆ ਹੈ। ਸਮੱਸਿਆ ਦਾ ਸਥਾਈ ਹੱਲ ਲੱਭਣ ਲਈ ਸਮੂਹਿਕ ਯਤਨ ਕੀਤੇ ਜਾਣ।

PunjabKesari


Iqbalkaur

Content Editor

Related News