ਵੱਡੀ ਖ਼ਬਰ ; ਡਿਊਟੀ ''ਤੇ ਤਾਇਨਾਤ ਫ਼ੌਜੀ ਜਵਾਨ ਦੇ ਵੱਜੀ ਗੋਲ਼ੀ, ਮੌਕੇ ''ਤੇ ਹੀ ਹੋ ਗਈ ਮੌਤ
Sunday, Jul 06, 2025 - 12:29 PM (IST)

ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਦੇ ਰਜੌਰੀ ਜ਼ਿਲ੍ਹੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਫ਼ੌਜੀ ਜਵਾਨ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਜਵਾਨ 54 ਰਾਸ਼ਟਰੀ ਰਾਈਫਲਜ਼ 'ਚ ਤਾਇਨਾਤ ਸੀ ਤੇ ਉਹ ਰਜੌਰੀ ਤੋਂ 40 ਕਿਲੋਮੀਟਰ ਦੂਰ ਸੋਲਕੀ ਪਿੰਡ 'ਚ ਡਿਊਟੀ 'ਤੇ ਤਾਇਨਾਤ ਸੀ ਕਿ ਉਸ ਦੀ ਆਪਣੀ ਹੀ ਬੰਦੂਕ 'ਚੋਂ ਗੋਲ਼ੀ ਚੱਲ ਗਈ।
ਇਹ ਵੀ ਪੜ੍ਹੋ- ਕਹਿਰ ਵਰ੍ਹਾਊ ਮੀਂਹ, ਤੂਫ਼ਾਨ ਤੇ ਬਿਜਲੀ ! 6 ਜੁਲਾਈ ਲਈ ਹੋ ਗਈ ਡਰਾਉਣੀ ਭਵਿੱਖਬਾਣੀ, ਪ੍ਰਸ਼ਾਸਨ ਨੇ ਵੀ...
ਗੋਲ਼ੀ ਦੀ ਆਵਾਜ਼ ਸੁਣਦਿਆਂ ਹੀ ਉਸ ਦੇ ਸਾਥੀ ਉਸ ਵੱਲ ਭੱਜੇ, ਪਰ ਉਨ੍ਹਾਂ ਦੇ ਪਹੁੰਚਣ ਤੱਕ ਜਵਾਨ ਦੀ ਮੌਤ ਹੋ ਚੁੱਕੀ ਸੀ। ਹਾਲਾਂਕਿ ਫਿਲਹਾਲ ਇਹ ਸਾਫ਼ ਨਹੀਂ ਹੋ ਸਕਿਆ ਕਿ ਇਹ ਗੋਲ਼ੀ ਅਚਾਨਕ ਚੱਲੀ ਸੀ ਜਾਂ ਉਸ ਨੇ ਖ਼ੁਦਕੁਸ਼ੀ ਕੀਤੀ ਹੈ। ਇਸ ਮਾਮਲੇ ਦਾ ਸੱਚ ਜਾਣਨ ਲਈ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਗੋਲ਼ੀ ਚੱਲਣ ਦੇ ਅਸਲ ਕਾਰਨਾਂ ਦਾ ਪਤਾ ਚੱਲ ਸਕੇ।
ਇਹ ਵੀ ਪੜ੍ਹੋ- ਅੱਧੀ ਰਾਤੀਂ ਵਾਪਰੇ ਭਿਆਨਕ ਹਾਦਸੇ ਨੇ ਸੜਕ 'ਚ ਵਿਛਾ'ਤੀਆਂ ਲਾਸ਼ਾਂ, ਇਕ ਦੀ ਵੀ ਨਾ ਬਚੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e