ਵਢੇਰਾ ਕੋਲੋਂ ਈ. ਡੀ. ਨੇ 7 ਘੰਟੇ ਕੀਤੀ ਪੁੱਛਗਿੱਛ

02/22/2019 9:41:27 PM

ਨਵੀਂ ਦਿੱਲੀ– ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਜੀਜਾ ਰਾਬਰਟ ਵਢੇਰਾ ਵਿਦੇਸ਼ਾਂ ਵਿਚ ਕਥਿਤ ਗੈਰ-ਕਾਨੂੰਨੀ ਜਾਇਦਾਦ ਖਰੀਦਣ ਸਬੰਧੀ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਸ਼ੁੱਕਰਵਾਰ ਪੰਜਵੀਂ ਵਾਰ ਈ. ਡੀ. ਦੇ ਸਾਹਮਣੇ ਪੇਸ਼ ਹੋਏ। ਅਧਿਕਾਰੀਆਂ ਨੇ ਦੱਸਿਆ ਕਿ ਵਢੇਰਾ 11 ਵਜੇ ਤੋਂ ਕੁਝ ਸਮਾਂ ਪਹਿਲਾਂ ਕੇਂਦਰੀ ਦਿੱਲੀ ਦੇ ਜਾਮਨਗਰ ਹਾਊਸ ਸਥਿਤ ਈ. ਡੀ. ਦੇ ਦਫਤਰ ਵਿਖੇ ਪੁੱਜੇ। ਉਨ੍ਹਾਂ ਕੋਲੋਂ 7 ਘੰਟਿਆਂ ਤੱਕ ਪੁੱਛਗਿੱਛ ਹੋਈ।

ਇਸ ਤੋਂ ਪਹਿਲਾਂ ਵੀ ਉਨ੍ਹਾਂ ਕੋਲੋਂ 4 ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਆਖਰੀ ਵਾਰ 20 ਫਰਵਰੀ ਨੂੰ ਪੁੱਛਗਿੱਛ ਹੋਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਮਾਮਲੇ ਵਿਚ ਜਾਂਚ ਦਾ ਸਾਹਮਣਾ ਕਰ ਰਹੇ ਹੋਰਨਾਂ ਮੁਲਜ਼ਮਾਂ ਦੇ ਬਿਆਨਾਂ ਅਤੇ ਦਸਤਾਵੇਜ਼ਾਂ ਦੇ ਆਧਾਰ ’ਤੇ ਵਢੇਰਾ ਕੋਲੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੇ ਬਿਆਨ ਰਿਕਾਰਡ ਕੀਤੇ ਜਾ ਰਹੇ ਹਨ।   


Inder Prajapati

Content Editor

Related News