ਯਾਤਰੀਆਂ ਲਈ ਖ਼ੁਸ਼ਖ਼ਬਰੀ: ਏਅਰਪੋਰਟ ''ਤੇ ਜਲਦੀ ਲਗਾਏ ਜਾਣਗੇ ਬਾਇਓਮੈਟ੍ਰਿਕ ਸਿਸਟਮ ਵਾਲੇ ਈ-ਗੇਟ
Saturday, Feb 03, 2024 - 02:10 PM (IST)
ਨਵੀਂ ਦਿੱਲੀ : ਅੰਤਰਰਾਸ਼ਟਰੀ ਹਵਾਈ ਯਾਤਰੀਆਂ ਨੂੰ ਰਾਹਤ ਦੇਣ ਲਈ ਸਰਕਾਰ ਵਲੋਂ ਅਹਿਮ ਉਪਰਾਲਾ ਕੀਤਾ ਜਾ ਰਿਹਾ ਹੈ। ਸਰਕਾਰ ਬਾਇਓਮੈਟ੍ਰਿਕ-ਅਧਾਰਤ ਇਮੀਗ੍ਰੇਸ਼ਨ ਅਤੇ ਈ-ਗੇਟਸ ਦੀ ਸ਼ੁਰੂਆਤ ਕਰਕੇ ਹਵਾਈ ਅੱਡਿਆਂ 'ਤੇ ਇਮੀਗ੍ਰੇਸ਼ਨ ਪ੍ਰਕਿਰਿਆਵਾਂ ਨੂੰ ਤੇਜ਼ ਕਰਨ ਲਈ ਕੰਮ ਕਰ ਰਹੀ ਹੈ। ਇਸ ਸਬੰਧ ਵਿੱਚ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਸ਼ੁੱਕਰਵਾਰ ਨੂੰ ਹਵਾਈ ਅੱਡੇ ਦੇ ਸੰਚਾਲਕਾਂ, ਸੀਆਈਐੱਸਐੱਫ ਅਤੇ ਇਮੀਗ੍ਰੇਸ਼ਨ ਬਿਊਰੋ (ਬੀਓਆਈ) ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ - Paytm 'ਤੇ RBI ਦਾ ਵੱਡਾ ਐਕਸ਼ਨ: 29 ਫਰਵਰੀ ਤੋਂ ਬਾਅਦ ਬੰਦ ਹੋ ਜਾਣਗੀਆਂ ਬੈਂਕਿੰਗ ਸੇਵਾਵਾਂ
ਇਸ ਮੁਲਾਕਾਤ ਦੌਰਾਨ ਉਹਨਾਂ ਨੇ ਇਕ ਬਿਆਨ ਵਿਚ ਕਿਹਾ ਕਿ, "ਅੰਤਰਰਾਸ਼ਟਰੀ ਯਾਤਰੀਆਂ ਲਈ ਇਮੀਗ੍ਰੇਸ਼ਨ ਅਤੇ ਸੁਰੱਖਿਆ ਜਾਂਚ ਪ੍ਰਕਿਰਿਆਵਾਂ ਨੂੰ ਤੇਜ਼ ਕਰਨ ਲਈ ਹਵਾਈ ਅੱਡੇ ਦੇ ਅੰਦਰੂਨੀ ਡਿਜ਼ਾਈਨ ਦੇ ਨਾਲ-ਨਾਲ ਨਵੀਆਂ ਤਕਨੀਕਾਂ ਵਿੱਚ ਸੰਭਾਵਿਤ ਤਬਦੀਲੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ ਹੈ।" ਮੀਟਿੰਗ ਵਿੱਚ ਸਿੰਗਾਪੁਰ ਅਤੇ ਕੈਨੇਡਾ ਵਰਗੇ ਅੰਤਰਰਾਸ਼ਟਰੀ ਹਵਾਈ ਅੱਡਿਆਂ ਦੇ ਮਾਡਲਾਂ 'ਤੇ ਚਰਚਾ ਕੀਤੀ ਗਈ।
ਇਹ ਵੀ ਪੜ੍ਹੋ - CEO ਬੈਜੂ ਰਵਿੰਦਰਨ ਨੂੰ ਅਹੁਦੇ ਤੋਂ ਹਟਾਉਣ ਦੀ ਸਾਜ਼ਿਸ਼ ਰਚ ਰਹੇ ਹਨ ਕੁਝ ਨਿਵੇਸ਼ਕ : Byju’s
ਦੂਜੇ ਪਾਸੇ ਇਕ ਅਧਿਕਾਰੀ ਨੇ ਦੱਸਿਆ ਕਿ ਈ-ਗੇਟਸ ਅਤੇ ਈ-ਬਾਇਓਮੈਟ੍ਰਿਕਸ ਦੀ ਵਰਤੋਂ ਲਈ ਟਰਾਇਲ ਚੱਲ ਰਹੇ ਹਨ। ਇਨ੍ਹਾਂ ਦੀ ਜਾਂਚ ਮੁੰਬਈ ਅਤੇ ਬੈਂਗਲੁਰੂ ਵਿੱਚ ਕੀਤੀ ਜਾਵੇਗੀ। ਸੁਰੱਖਿਆ ਮਾਪਦੰਡਾਂ 'ਤੇ ਵੀ ਚਰਚਾ ਕੀਤੀ ਜਾਵੇਗੀ। ਜੋਤੀਰਾਦਿੱਤਿਆ ਸਿੰਧੀਆ ਨੇ ਕਿਹਾ ਕਿ ਸਰਕਾਰ ਦੇਸ਼ ਦੇ ਸ਼ਹਿਰੀ ਹਵਾਬਾਜ਼ੀ ਲੈਂਡਸਕੇਪ ਨੂੰ ਬਦਲਣ ਲਈ ਨਵੀਨਤਾ ਅਪਣਾਉਣ ਲਈ ਵਚਨਬੱਧ ਹੈ। ਅੰਤਰਰਾਸ਼ਟਰੀ ਯਾਤਰੀਆਂ ਲਈ ਇਮੀਗ੍ਰੇਸ਼ਨ ਅਤੇ ਸੁਰੱਖਿਆ ਨੂੰ ਤੇਜ਼ ਕਰਨ ਲਈ ਨਵੇਂ ਮਾਡਲਾਂ ਨੂੰ ਲਾਗੂ ਕਰਨ 'ਤੇ ਚਰਚਾ ਕੀਤੀ ਗਈ। ਸਾਡੀ ਕੋਸ਼ਿਸ਼ ਹੈ ਕਿ ਦੇਸ਼ ਦੇ ਨਵੇਂ ਹਵਾਈ ਅੱਡਿਆਂ ਦਾ ਵਿਸਤਾਰ ਯੋਜਨਾਬੱਧ ਤਰੀਕੇ ਨਾਲ ਕੀਤਾ ਜਾਵੇ।
ਇਹ ਵੀ ਪੜ੍ਹੋ - SpiceJet ਦਾ ਧਮਾਕੇਦਾਰ ਆਫ਼ਰ, ਸਿਰਫ਼ 1622 'ਚ ਲੋਕ ਕਰਨ ਅਯੁੱਧਿਆ ਰਾਮ ਮੰਦਰ ਦੇ ਦਰਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8