ਚੱਲਦੇ ਈ-ਰਿਕਸ਼ਾ ਨੂੰ ਦੂਰ ਤੋਂ ਬੰਦ ਕਰਨ ਵਾਲੇ ‘ਚਾਈਨੀਜ਼ ਐਪਸ’ ’ਤੇ ਬੈਨ
Saturday, Jul 04, 2026 - 07:41 AM (IST)
ਨਵੀਂ ਦਿੱਲੀ (ਏਜੰਸੀ) - ਸਰਕਾਰ ਨੇ ਦੇਸ਼ ’ਚ ਈ-ਰਿਕਸ਼ਾ ਸਮੇਤ ਬੈਟਰੀ ਨਾਲ ਚੱਲਣ ਵਾਲੇ ਵਾਹਨਾਂ ਨੂੰ ਦੂਰ ਤੋਂ ਬੰਦ (ਹੈਕ) ਕਰਨ ’ਚ ਕਥਿਤ ਤੌਰ ’ਤੇ ਵਰਤੇ ਜਾ ਰਹੇ ਚੀਨ ਦੇ ਤਿੰਨ ਐਪਸ ‘ਬੈਟ-ਬੀ. ਐੱਮ. ਐੱਸ.’, ‘ਲੌਸਿਜੀ’ ਅਤੇ ‘ਏਪੌਕ-ਆਈ-ਆਇਨ’ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ। ਸੂਤਰਾਂ ਨੇ ਸ਼ੁੱਕਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਸਰਕਾਰ ਦੀ ਇਹ ਕਾਰਵਾਈ ਕੁਝ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹੋਈ, ਜਿਨ੍ਹਾਂ ’ਚ ਦਿਖਾਇਆ ਗਿਆ ਸੀ ਕਿ ਚੀਨੀ ਸਮਾਰਟਫੋਨ ਐਪ ‘ਬੈਟ-ਬੀ. ਐੱਮ. ਐੱਸ.’ ਦੇ ‘ਰਿਮੋਟ ਸ਼ਟਡਾਊਨ’ ਫੀਚਰ ਦੇ ਜ਼ਰੀਏ ਈ-ਰਿਕਸ਼ਾ ਨੂੰ ਦੂਰ ਤੋਂ ਬੰਦ ਕੀਤਾ ਜਾ ਸਕਦਾ ਹੈ।
ਪੜ੍ਹੋ ਇਹ ਵੀ - Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ IMD ਦਾ ਅਲਰਟ ਜਾਰੀ
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇੰਟਰਨੈੱਟ ਨਾਲ ਜੁੜੀਆਂ ਵਾਹਨ ਪ੍ਰਬੰਧਨ ਪ੍ਰਣਾਲੀਆਂ ਦੀ ਸਾਈਬਰ ਸੁਰੱਖਿਆ ਨੂੰ ਲੈ ਕੇ ਵਿਆਪਕ ਚਿੰਤਾ ਪੈਦਾ ਹੋ ਗਈ। ਸੂਤਰਾਂ ਨੇ ਦੱਸਿਆ ਕਿ ਸਰਕਾਰ ਨੇ ਬੈਟਰੀ ਨਾਲ ਚੱਲਣ ਵਾਲੇ ਵਾਹਨਾਂ ਨੂੰ ਦੂਰ ਤੋਂ ਬੰਦ ਕਰਨ ਲਈ ਵਰਤੇ ਜਾ ਰਹੇ ਬੈਟ-ਬੀ. ਐੱਮ. ਐੱਸ., ਲੌਸਿਜੀ ਅਤੇ ਏਪੌਕ-ਆਈ-ਆਇਨ ਐਪਸ ਹਟਾਉਣ ਦਾ ਹੁਕਮ ਦਿੱਤਾ ਹੈ। ਸਰਕਾਰੀ ਸੂਤਰਾਂ ਨੇ ਸਾਵਧਾਨ ਕੀਤਾ ਕਿ ਇਸ ਤਰ੍ਹਾਂ ਦੀ ਦੁਰਵਰਤੋਂ ’ਚ ਸ਼ਾਮਲ ਕਿਸੇ ਵੀ ਹੋਰ ਐਪ ਨੂੰ ਵੀ ਹਟਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਸੂਚਨਾ ਤਕਨਾਲੋਜੀ (ਆਈ. ਟੀ.) ਸਕੱਤਰ ਐੱਸ. ਕ੍ਰਿਸ਼ਨਨ ਨੇ ਕਨਫੈੱਡਰੇਸ਼ਨ ਆਫ ਇੰਡੀਅਨ ਇੰਡਸਟਰੀਜ਼ (ਸੀ. ਆਈ. ਆਈ.) ਦੇ ਸਾਈਬਰ ਸੁਰੱਖਿਆ ਸੰਮੇਲਨ ਤੋਂ ਵੱਖਰੇ ਤੌਰ ’ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਐਪ ਸਟੋਰ ਨੂੰ ਲੋੜੀਂਦੀ ਚੌਕਸੀ ਵਰਤਣੀ ਚਾਹੀਦੀ ਹੈ।
ਪੜ੍ਹੋ ਇਹ ਵੀ - 183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ ਪਹਿਲੇ ਦਿਨ ਵੱਡੀ ਰਾਹਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
