ਕੇਜਰੀਵਾਲ ਦਾ ਬਿਆਨ, ਪ੍ਰਦੂਸ਼ਣ ਰੋਕਣ ਲਈ ਦਿੱਲੀ ''ਚ ਈ-ਵਾਹਨਾਂ ਦੀ ਲੋੜ

07/16/2017 10:35:08 AM

ਨਵੀਂ ਦਿੱਲੀ— ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਰਾਸ਼ਟਰੀ ਰਾਜਧਾਨੀ 'ਚ ਪ੍ਰਦੂਸ਼ਣ ਪੱਧਰ ਘਟਾਉਣ ਲਈ ਬੈਟਰੀ ਨਾਲ ਚੱਲਣ ਵਾਲੀ ਬੱਸ ਅਤੇ ਕਾਰ ਚਲਾਉਣਾ ਚਾਹੁੰਦੀ ਹੈ। ਸਬਸਿਡੀ ਰਕਮ ਭੁਗਤਾਨ ਲਈ ਈ-ਰਿਕਸ਼ਾ ਡਰਾਈਵਰਾਂ ਦੇ ਇਕ ਪ੍ਰੋਗਰਾਮ 'ਚ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਪ੍ਰਦੂਸ਼ਣ ਰੋਕਣ ਲਈ ਡੀਜ਼ਲ ਅਤੇ ਪੈਟਰੋਲ ਨਾਲ ਚੱਲਣ ਵਾਲੇ ਵਾਹਨਾਂ ਦੀ ਗਿਣਤੀ ਘਟਾਉਣ ਦੀ ਲੋੜ ਹੈ। ਇੰਦਰਾ ਗਾਂਧੀ ਸਟੇਡੀਅਮ 'ਚ ਇਕ ਪ੍ਰੋਗਰਾਮ 'ਚ ਉਨ੍ਹਾਂ ਨੇ ਇੱਥੇ ਕਿਹਾ, ਅੱਜ ਪ੍ਰਦੂਸ਼ਣ ਦਿੱਲੀ 'ਚ ਸਭ ਤੋਂ ਵੱਡੀ ਸਮੱਸਿਆ ਹੈ। ਈ-ਰਿਕਸ਼ਾ ਨਾਲ ਪ੍ਰਦੂਸ਼ਣ ਨਹੀਂ ਹੁੰਦਾ। ਮੈਨੂੰ ਉਮੀਦ ਹੈ ਕਿ ਭਵਿੱਖ 'ਚ ਬੱਸਾਂ, ਕਾਰ ਅਤੇ ਸਾਰੇ ਵਾਹਨ ਬਿਜਲੀ ਅਤੇ ਬੈਟਰੀ ਨਾਲ ਚੱਲਣਗੇ।
ਦੂਜੇ ਪਾਸੇ ਮੁੱਖ ਮੰਤਰੀ ਵੱਲੋਂ ਇਕ ਹਫਤੇ ਦੇ ਅੰਦਰ ਆਂਗਣਵਾੜੀ ਵਰਕਰਾਂ ਦੇ ਭੱਤੇ 'ਚ ਵਾਧੇ ਦੇ ਭਰੋਸੇ ਦੇ ਬਾਵਜੂਦ ਇਕ ਪੰਦਰਵਾੜੇ ਤੋਂ ਜ਼ਿਆਦਾ ਸਮੇਂ ਤੋਂ ਹੜਤਾਲ 'ਤੇ ਚੱਲ ਰਹੇ ਹਜ਼ਾਰਾਂ ਆਂਗਣਵਾੜੀ ਵਰਕਰਾਂ ਨੇ ਆਪਣਾ ਅੰਦੋਲਨ ਤੇਜ਼ ਕਰਨ ਦੀ ਧਮਕੀ ਦਿੱਤੀ। ਦਿੱਲੀ ਸਰਕਾਰ ਨੇ ਇਕ ਬਿਆਨ ਜਾਰੀ ਕਰ ਕੇ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਸੋਮਵਾਰ ਨੂੰ ਆਪਣੇ ਘਰ ਭਾਰੀ ਗਿਣਤੀ 'ਚ ਆਂਗਣਵਾੜੀ ਵਰਕਰਾਂ ਦੀਆਂ ਸ਼ਿਕਾਇਤਾਂ ਸੁਣੀਆਂ। ਬਿਆਨ 'ਚ ਉਨ੍ਹਾਂ ਦੇ ਹਵਾਲੇ ਤੋਂ ਕਿਹਾ ਗਿਆ, ਇਕ ਜਾਂ 2 ਹਫਤਿਆਂ ਲਈ ਇੰਤਜ਼ਾਰ ਕਰੋ, ਤੁਹਾਨੂੰ ਵਧੀ ਹੋਈ ਤਨਖਾਹ ਮਿਲਣ ਜਾ ਰਹੀ ਹੈ ਅਤੇ ਉਹ ਵੀ ਚੰਗੀ ਫੀਸਦੀ। ਅਸੀਂ ਤੁਹਾਡੇ ਲਈ ਇੱਥੇ ਹਾਂ ਅਤੇ ਹਰ ਚੀਜ਼ ਦਾ ਧਿਆਨ ਰੱਖਾਂਗੇ।