SCO Summit 2024: ਇਸਲਾਮਾਬਾਦ ਪੁੱਜੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ

Tuesday, Oct 15, 2024 - 04:43 PM (IST)

ਇਸਲਾਮਾਬਾਦ (ਏਜੰਸੀ)- ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਐੱਸ.ਸੀ.ਓ. ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ (ਸੀ.ਐੱਚ.ਜੀ.) ਦੀ 2-ਰੋਜ਼ਾ 23ਵੀਂ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਮੰਗਲਵਾਰ ਦੁਪਹਿਰ ਇਸਲਾਮਾਬਾਦ ਪਹੁੰਚੇ। ਮੀਟਿੰਗ ਦੀ ਸ਼ੁਰੂਆਤ ਸੀ.ਐੱਚ.ਜੀ. ਦੇ ਮੌਜੂਦਾ ਚੇਅਰਮੈਨ ਵਜੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਵੱਲੋਂ ਆਯੋਜਿਤ ਸਵਾਗਤੀ ਰਾਤ ਦੇ ਖਾਣੇ ਨਾਲ ਹੋਵੇਗੀ।

ਇਹ ਵੀ ਪੜ੍ਹੋ: ਪਾਕਿਸਤਾਨ ਅਤੇ ਚੀਨ ਨੇ ਕਈ ਸਮਝੌਤਿਆਂ 'ਤੇ ਕੀਤੇ ਦਸਤਖ਼ਤ, ਗਵਾਦਰ ਹਵਾਈ ਅੱਡੇ ਦਾ ਕੀਤਾ ਉਦਘਾਟਨ

ਭਾਰਤੀ ਵਫ਼ਦ ਨੂੰ ਲੈ ਕੇ ਭਾਰਤੀ ਹਵਾਈ ਸੈਨਾ (IAF) ਦਾ ਜਹਾਜ਼ ਰਾਵਲਪਿੰਡੀ ਦੇ ਨੂਰ ਖਾਨ ਏਅਰਬੇਸ 'ਤੇ ਉਤਰਿਆ। ਭਾਰਤ-ਪਾਕਿਸਤਾਨ ਦੇ ਸਬੰਧਾਂ 'ਚ ਤਣਾਅ ਵਿਚਾਲੇ ਕਰੀਬ ਇਕ ਦਹਾਕੇ 'ਚ ਕਿਸੇ ਭਾਰਤੀ ਵਿਦੇਸ਼ ਮੰਤਰੀ ਦੀ ਗੁਆਂਢੀ ਦੇਸ਼ ਦੀ ਇਹ ਪਹਿਲੀ ਯਾਤਰਾ ਹੈ। ਪਾਕਿਸਤਾਨ ਦਾ ਦੌਰਾ ਕਰਨ ਵਾਲੀ ਭਾਰਤ ਦੀ ਆਖਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਸੀ। ਉਨ੍ਹਾਂ ਨੇ ਅਫਗਾਨਿਸਤਾਨ 'ਤੇ ਇੱਕ ਸੰਮੇਲਨ ਵਿੱਚ ਹਿੱਸਾ ਲੈਣ ਲਈ  ਦਸੰਬਰ 2015 ਵਿੱਚ ਇਸਲਾਮਾਬਾਦ ਦੀ ਯਾਤਰਾ ਕੀਤੀ ਸੀ। ਜੈਸ਼ੰਕਰ ਦੇ ਪਾਕਿਸਤਾਨ ਦੌਰੇ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਨੂੰ ਭਾਰਤ ਵੱਲੋਂ ਇਕ ਅਹਿਮ ਫੈਸਲੇ ਵਜੋਂ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸਹਿਯੋਗੀ ਦੇਸ਼ਾਂ ਨਾਲ ਸਾਂਝੀ ਕੀਤੀ ਗਈ ਕੈਨੇਡੀਅਨ ਨਾਗਰਿਕ ਦੇ ਕਤਲ ਸਬੰਧੀ ਜਾਣਕਾਰੀ : ਟਰੂਡੋ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News