ਕੈਨੇਡਾ ਨਾਲ ਮੁੱਖ ਮੁੱਦਾ ਇਹੀ ਹੈ ਕਿ ਉਥੇ ਅੱਤਵਾਦੀਆਂ ਨੂੰ ਪਨਾਹ ਮਿਲੀ, ਸਾਡੇ ਡਿਪਲੋਮੈਟਾਂ ਨੂੰ ਧਮਕਾਇਆ ਗਿਆ: ਜੈਸ਼ੰਕਰ

Tuesday, Feb 27, 2024 - 12:53 PM (IST)

ਕੈਨੇਡਾ ਨਾਲ ਮੁੱਖ ਮੁੱਦਾ ਇਹੀ ਹੈ ਕਿ ਉਥੇ ਅੱਤਵਾਦੀਆਂ ਨੂੰ ਪਨਾਹ ਮਿਲੀ, ਸਾਡੇ ਡਿਪਲੋਮੈਟਾਂ ਨੂੰ ਧਮਕਾਇਆ ਗਿਆ: ਜੈਸ਼ੰਕਰ

ਨਵੀਂ ਦਿੱਲੀ (ਭਾਸ਼ਾ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਇਸ ਗੱਲ 'ਤੇ ਜ਼ੋਰ ਦਿੰਦਾ ਰਿਹਾ ਹੈ ਕਿ ਕੈਨੇਡਾ ਨਾਲ ਉਸ ਦਾ "ਮੁੱਖ ਮੁੱਦਾ" ਉਸ ਦੇਸ਼ ਵਿੱਚ ਵੱਖਵਾਦੀਆਂ, ਅੱਤਵਾਦੀਆਂ ਅਤੇ ਭਾਰਤ ਵਿਰੋਧੀ ਤੱਤਾਂ ਨੂੰ ਦਿੱਤੀ ਗਈ ਜਗ੍ਹਾ ਦਾ ਹੈ। ਕੈਨੇਡਾ ਦਾ ਕਹਿਣਾ ਹੈ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਡਿਪਲੋਮੈਟਾਂ ਨੂੰ ਧਮਕੀ ਦਿੱਤੀ ਜਾਵੇ। ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਕੈਨੇਡਾ ਲਈ ਵੀਜ਼ਾ ਜਾਰੀ ਕਰਨਾ ਇਸ ਲਈ ਮੁਅੱਤਲ ਕਰਨਾ ਪਿਆ ਕਿਉਂਕਿ ਉਸ ਦੇ ਡਿਪਲੋਮੈਟਾਂ ਨੂੰ ਵਾਰ-ਵਾਰ "ਵੱਖ-ਵੱਖ ਤਰੀਕਿਆਂ ਨਾਲ ਡਰਾਇਆ ਅਤੇ ਧਮਕਾਇਆ ਗਿਆ" ਅਤੇ ਸਾਨੂੰ "ਉਸ ਸਮੇਂ ਕੈਨੇਡੀਅਨ ਤੰਤਰ ਵੱਲੋਂ ਬਹੁਤ ਘੱਟ ਕਾਰਵਾਈ ਦੇਖਣ ਨੂੰ ਮਿਲੀ।"

ਇਹ ਵੀ ਪੜ੍ਹੋ: ਕਰੋੜਾਂ ਦੀ ਨੌਕਰੀ ਛੱਡ ਕੇ UAE ਦੇ ਹਿੰਦੂ ਮੰਦਰ 'ਚ ਸੇਵਾ ਕਰਨਗੇ ਵਿਸ਼ਾਲ ਪਟੇਲ, ਜਾਣੋ ਵਜ੍ਹਾ?

ਜੈਸ਼ੰਕਰ ਨੇ TV9 ਨੈੱਟਵਰਕ ਵੱਲੋਂ ਆਯੋਜਿਤ ਇਕ ਸੰਮੇਲਨ 'ਚ ਕਿਹਾ, 'ਸਾਨੂੰ ਉਮੀਦ ਹੈ ਕਿ ਸਾਨ ਫਰਾਂਸਿਸਕੋ 'ਚ ਸਾਡੇ ਵਣਜ ਦੂਤਘਰ 'ਤੇ ਹੋਏ ਹਮਲੇ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ 'ਚ ਲਿਆਂਦਾ ਜਾਵੇਗਾ। ਅਸੀਂ ਲੰਡਨ 'ਚ ਸਾਡੇ ਹਾਈ ਕਮਿਸ਼ਨ 'ਤੇ ਹਮਲਾ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਵੀ ਉਮੀਦ ਕਰਦੇ ਹਾਂ। ਸਾਨੂੰ ਉਨ੍ਹਾਂ ਲੋਕਾਂ ਖ਼ਿਲਾਫ਼ ਵੀ ਕਾਰਵਾਈ ਦੀ ਉਮੀਦ ਹੈ, ਜਿਨ੍ਹਾਂ ਨੇ (ਕੈਨੇਡਾ ਵਿੱਚ) ਸਾਡੇ ਡਿਪਲੋਮੈਟਾਂ ਨੂੰ ਧਮਕੀਆਂ ਦਿੱਤੀਆਂ ਸਨ।' ਦੱਸ ਦੇਈਏ ਕਿ ਭਾਰਤ ਨੇ ਪਿਛਲੇ ਸਾਲ ਸਤੰਬਰ ਵਿੱਚ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨਾ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਸੀ। ਦੇਸ਼ ਨੇ ਇਹ ਕਦਮ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ‘ਸੰਭਵ’ ਸ਼ਮੂਲੀਅਤ ਦੇ ਦੋਸ਼ ਲਾਏ ਜਾਣ ਤੋਂ ਕੁਝ ਦਿਨ ਬਾਅਦ ਚੁੱਕਿਆ ਸੀ। ਹਾਲਾਂਕਿ, ਵੀਜ਼ਾ ਸੇਵਾਵਾਂ ਕੁਝ ਹਫ਼ਤਿਆਂ ਬਾਅਦ ਮੁੜ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। 

ਇਹ ਵੀ ਪੜ੍ਹੋ: ਇਹ ਕੀ ਆਖ ਗਏ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਸੋਸ਼ਲ ਮੀਡੀਆ 'ਤੇ ਹੋ ਰਹੇ ਟਰੋਲ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


 


author

cherry

Content Editor

Related News