ਦਿੱਲੀ-NCR ਸਮੇਤ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ

02/12/2021 10:43:32 PM

ਜਲੰਧਰ (ਵੈੱਬ ਡੈਸਕ)- ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ-ਐੱਨ.ਸੀ.ਆਰ. ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਸ਼ੁੱਕਰਵਾਰ ਦੇਰ ਰਾਤ 10.35 ਵਜੇ ਭੂਚਾਲ ਦੇ ਜ਼ੋਰਦਾਰ ਝਟਕੇ ਲੱਗੇ। ਇੱਕ ਤੋਂ ਬਾਅਦ ਇੱਕ ਲੱਗੇ 2 ਝਟਕਿਆਂ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਘਰਾਂ ਵਿੱਚ ਰੱਖਿਆ ਸਾਮਾਨ ਹਿੱਲਣ ਲੱਗਾ ਅਤੇ ਲੋਕ ਕੜਾਕੇ ਦੀ ਠੰਡ ਵਿੱਚ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 7.5 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਵਿੱਚ ਸੀ। ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News