ਦਿੱਲੀ-NCR ਸਮੇਤ ਉੱਤਰ ਭਾਰਤ 'ਚ ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਲੋਕ ਘਰਾਂ ਤੇ ਦਫ਼ਤਰਾਂ 'ਚੋਂ ਨਿਕਲੇ ਬਾਹਰ
Tuesday, Mar 21, 2023 - 10:48 PM (IST)
ਨੈਸ਼ਨਲ ਡੈਸਕ : ਦਿੱਲੀ-ਐੱਨਸੀਆਰ ਸਮੇਤ ਪੂਰੇ ਉੱਤਰ ਭਾਰਤ 'ਚ ਦੇਰ ਰਾਤ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਝਟਕਿਆਂ ਦੇ ਡਰੋਂ ਲੋਕ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਸੜਕਾਂ 'ਤੇ ਆ ਗਏ। ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਕਰੀਬ 30-35 ਸਕਿੰਟ ਤੱਕ ਰਹੇ। ਦਿੱਲੀ NCR ਸਮੇਤ ਗਾਜ਼ੀਆਬਾਦ 'ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੰਡਨ ’ਚ ਭਾਰਤੀ ਹਾਈ ਕਮਿਸ਼ਨ ਤੋਂ ਤਿਰੰਗਾ ਉਤਾਰਨ ਵਾਲਾ ਅਵਤਾਰ ਸਿੰਘ ਖੰਡਾ ਗ੍ਰਿਫ਼ਤਾਰ
ਇੰਦਰਾਪੁਰਮ ਦੀਆਂ ਉੱਚੀਆਂ ਇਮਾਰਤਾਂ ਵਿੱਚ ਰਹਿਣ ਵਾਲੇ ਲੋਕਾਂ 'ਚ ਡਰ ਦਾ ਮਾਹੌਲ ਹੈ। ਲੋਕ ਇਮਾਰਤ ਖਾਲੀ ਕਰ ਬਾਹਰ ਨਿਕਲ ਗਏ। ਉੱਤਰਕਾਸ਼ੀ ਯਮੁਨਾ ਘਾਟੀ ਬਰਕੋਟ 'ਚ ਵੀ 10:20 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿੱਥੇ ਲੋਕ ਘਰਾਂ 'ਚੋਂ ਬਾਹਰ ਨਿਕਲ ਆਏ। ਦਿੱਲੀ, ਉੱਤਰਾਖੰਡ, ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ 'ਚ ਭੂਚਾਲ ਦੇ ਝਟਕੇ ਤੇਜ਼ ਮਹਿਸੂਸ ਕੀਤੇ ਗਏ। ਅਫਗਾਨਿਸਤਾਨ 'ਚ 7.7 ਤੀਬਰਤਾ ਦਾ ਭੂਚਾਲ ਆਇਆ, ਜਿੱਥੇ ਭਾਰੀ ਨੁਕਸਾਨ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੱਛਮੀ ਦੇਸ਼ਾਂ ਨੂੰ ਖੁਸ਼ ਕਰਨ ਲਈ ਯੂਕ੍ਰੇਨ 'ਚ ਟੈਂਕ ਭੇਜੇਗਾ ਪਾਕਿਸਤਾਨ, ਜਾਣੋ ਕੀ ਹੈ ਚਾਲ?
ਭੂਚਾਲ ਦੇ ਝਟਕਿਆਂ ਤੋਂ ਤੁਰੰਤ ਬਾਅਦ ਸੋਸ਼ਲ ਮੀਡੀਆ 'ਤੇ ਭੂਚਾਲ ਦੇ ਝਟਕੇ ਟ੍ਰੈਂਡ ਕਰਨ ਲੱਗੇ। ਲੋਕਾਂ ਨੇ ਦੱਸਿਆ ਕਿ ਭੂਚਾਲ ਬਹੁਤ ਜ਼ਬਰਦਸਤ ਸੀ ਅਤੇ ਭੂਚਾਲ ਦੇ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ ਗਏ। ਕਈ ਲੋਕਾਂ ਨੇ ਵੀਡੀਓਜ਼ ਸ਼ੇਅਰ ਕੀਤੀਆਂ, ਜਿਨ੍ਹਾਂ 'ਚ ਦੇਖਿਆ ਜਾ ਸਕਦਾ ਹੈ ਕਿ ਉਨ੍ਹਾਂ ਦੇ ਘਰਾਂ 'ਚ ਲਾਈਟਾਂ ਤੇ ਪੱਖੇ ਹਿੱਲ ਰਹੇ ਹਨ। ਦੇਸ਼ ਦੇ ਕਈ ਸੂਬਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6.6 ਸੀ। ਪਾਕਿਸਤਾਨ ਦੇ ਕਈ ਸ਼ਹਿਰਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।