Breaking : ਦਿਨ ਚੜ੍ਹਦੇ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਆ ਗਏ ਲੋਕ

Friday, Jan 31, 2025 - 11:37 AM (IST)

Breaking : ਦਿਨ ਚੜ੍ਹਦੇ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਆ ਗਏ ਲੋਕ

ਜੰਮੂ : ਜੰਮੂ-ਕਸ਼ਮੀਰ ਵਿੱਚ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਅਨੁਸਾਰ ਰਾਜੌਰੀ ਸਮੇਤ ਪੂਰੇ ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੱਸ ਦੇਈਏ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.6 ਦਰਜ ਕੀਤੀ ਗਈ ਹੈ। ਹੁਣ ਤੱਕ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ। 

ਇਹ ਵੀ ਪੜ੍ਹੋ - ਔਰਤਾਂ ਲਈ ਸਰਕਾਰ ਨੇ ਖੋਲ੍ਹ 'ਤਾ ਖਜ਼ਾਨੇ ਦਾ ਮੂੰਹ, ਇੰਝ ਮਿਲਣਗੇ 5-5 ਲੱਖ ਰੁਪਏ

ਦੂਜੇ ਪਾਸੇ ਰਾਜੌਰੀ ਸਮੇਤ ਪੂਰੇ ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ ਅਤੇ ਕਰਮਚਾਰੀ ਆਪਣੇ ਦਫ਼ਤਰਾਂ ਤੋਂ ਬਾਹਰ ਆ ਗਏ। ਹਰ ਪਾਸੇ ਹਫ਼ੜਾ-ਦਫ਼ੜੀ ਅਤੇ ਰੌਲਾ ਪੈ ਗਿਆ। 

ਇਹ ਵੀ ਪੜ੍ਹੋ - ਅਜੀਬੋਗਰੀਬ ਘਟਨਾ : 35 ਸਾਲਾ ਔਰਤ ਨੇ ਨਿਗਲਿਆ Mobile Phone, ਫਿਰ ਜੋ ਹੋਇਆ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News