ਸਵੇਰੇ-ਸਵੇਰੇ ਕੰਬ ਗਏ ਭਾਰਤ ਦੇ 2 ਸੂਬੇ ! ਲੋਕ ਘਰਾਂ ''ਚੋਂ ਭੱਜੇ ਬਾਹਰ
Thursday, Aug 07, 2025 - 12:04 PM (IST)

ਨੈਸ਼ਨਲ ਡੈਸਕ- ਭਾਰਤ ਸਣੇ ਦੁਨੀਆ ਭਰ ਦੇ ਦੇਸ਼ ਇਸ ਸਮੇਂ ਭੂਚਾਲ ਦਾ ਕੇਂਦਰ ਬਣੇ ਹੋਏ ਹਨ। ਰੋਜ਼ ਕਿਤੇ ਨਾ ਕਿਤੇ ਭੂਚਾਲ ਦਸਤਕ ਦੇ ਰਿਹਾ ਹੈ। ਇਸੇ ਦੌਰਾਨ ਤਾਜ਼ਾ ਖ਼ਬਰ ਭਾਰਤ ਦੇ ਰਾਜਸਥਾਨ ਸੂਬੇ ਤੋਂ ਆ ਰਹੀ ਹੈ, ਜਿੱਥੇ ਅੱਜ ਸਵੇਰੇ ਕਰੀਬ 10.07 ਵਜੇ ਆਏ ਭੂਚਾਲ ਕਾਰਨ ਜ਼ਮੀਨ ਕੰਬ ਗਈ।
ਨੈਸ਼ਨਲ ਸੈਂਟਰ ਫ਼ਾਰ ਸੀਸਮੋਲੌਜੀ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਭੂਚਾਲ ਦੀ ਤੀਬਰਤਾ 3.9 ਰਹੀ ਤੇ ਇਸ ਦਾ ਕੇਂਦਰ ਪ੍ਰਤਾਪਗੜ੍ਹ ਰਿਹਾ। ਇਸ ਦੀ ਡੂੰਘਾਈ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਹੇਠਾਂ ਸੀ। ਇਸ ਭੂਚਾਲ ਦੇ ਝਟਕਿਆਂ ਕਾਰਨ ਧਰਤੀ ਕੰਬ ਗਈ ਤੇ ਲੋਕ ਡਰ ਕੇ ਘਰਾਂ 'ਚੋਂ ਬਾਹਰ ਨਿਕਲ ਆਏ।
ਇਹ ਝਟਕੇ ਰਾਜਸਥਾਨ ਦੇ ਪ੍ਰਤਾਪਗੜ੍ਹ, ਉਦੈਪੁਰ ਤੋਂ ਲੈ ਕੇ ਮੱਧ ਪ੍ਰਦੇਸ਼ ਦੇ ਉੱਜੈਨ ਤੱਕ ਮਹਿਸੂਸ ਕੀਤੇ ਗਏ। ਹਾਲਾਂਕਿ ਗਨਿਮਤ ਰਹੀ ਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਵੀ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਇਹ ਵੀ ਪੜ੍ਹੋ- ਐਲਨ ਮਸਕ ਤੋਂ ਵੀ ਅਮੀਰ ਨਿਕਲੀ ਭਾਰਤ ਦੀ ਔਰਤ ! ਮੌਤ ਤੋਂ ਬਾਅਦ ਅਕਾਊਂਟ ਵੇਖ ਪਰਿਵਾਰ ਦੇ ਵੀ ਉੱਡ ਗਏ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e