ਸਿੱਕਮ ''ਚ ਵਾਰ-ਵਾਰ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ, ਘਰਾਂ ਤੋਂ ਨਿਕਲ ਬਾਹਰ ਨੂੰ ਦੌੜੇ ਲੋਕ

Thursday, Feb 26, 2026 - 02:14 PM (IST)

ਸਿੱਕਮ ''ਚ ਵਾਰ-ਵਾਰ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ, ਘਰਾਂ ਤੋਂ ਨਿਕਲ ਬਾਹਰ ਨੂੰ ਦੌੜੇ ਲੋਕ

ਗੰਗਟੋਕ : ਸਿੱਕਮ ਵਿੱਚ ਵੀਰਵਾਰ ਨੂੰ 2 ਭੂਚਾਲ ਦੇ ਝਟਕੇ ਮਹਿਸੂਸ ਹੋਏ, ਜਿਸ ਨਾਲ ਲੋਕਾਂ ਵਿਚ ਹਫੜਾ-ਦਫ਼ੜੀ ਮਚ ਗਈ। ਸਿੱਕਮ ਵਿਚ 4.6 ਅਤੇ 3.5 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉਨ੍ਹਾਂ ਕਿਹਾ ਕਿ 4.6 ਤੀਬਰਤਾ ਦਾ ਪਹਿਲਾ ਭੂਚਾਲ ਸਵੇਰੇ 11:24 ਵਜੇ ਆਇਆ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦਾ ਕੇਂਦਰ ਗਿਆਲਸ਼ਿੰਗ ਜ਼ਿਲ੍ਹੇ ਦੇ ਯੂਕਸੋਮ ਤੋਂ ਚਾਰ ਕਿਲੋਮੀਟਰ ਉੱਤਰ-ਪੂਰਬ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।

ਇਹ ਵੀ ਪੜ੍ਹੋ : ਸ਼ੋਅਰੂਮ 'ਚ 'ਕ੍ਰਿਪਾਨ' ਪਹਿਨਣ 'ਤੇ ਦਾਖ਼ਲੇ ਤੋਂ ਰੋਕਿਆ, ਵੀਡੀਓ ਵਾਇਰਲ ਹੋਣ ਮਗਰੋਂ ਭਖਿਆ ਵਿਵਾਦ

ਇਸ ਸਬੰਧ ਵਿਚ ਅਧਿਕਾਰੀਆਂ ਨੇ ਦੱਸਿਆ ਕਿ ਮੰਗਨ ਜ਼ਿਲ੍ਹੇ ਵਿੱਚ ਦੁਪਹਿਰ 12:17 ਵਜੇ 3.5 ਤੀਬਰਤਾ ਦਾ ਦੂਜਾ ਭੂਚਾਲ ਮਹਿਸੂਸ ਕੀਤਾ ਗਿਆ। ਇਸਦਾ ਕੇਂਦਰ ਗੰਗਟੋਕ ਤੋਂ 11 ਕਿਲੋਮੀਟਰ ਉੱਤਰ-ਪੱਛਮ ਵਿੱਚ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਭੂਚਾਲਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ। ਭੂਚਾਲ ਦੇ ਝਟਕਿਆਂ ਦੌਰਾਨ ਲੋਕ ਆਪਣੇ ਘਰਾਂ ਤੋਂ ਬਾਹਰ ਨੂੰ ਆ ਗਏ।

ਇਹ ਵੀ ਪੜ੍ਹੋ : ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ, ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News