ਜੰਮੂ-ਕਸ਼ਮੀਰ ''ਚ ਲੱਗੇ ਭੂਚਾਲ ਦੇ ਝਟਕੇ, ਡਰ ਕੇ ਘਰਾਂ ਤੋਂ ਬਾਹਰ ਨਿਕਲੇ ਲੋਕ
Friday, May 08, 2026 - 01:26 PM (IST)
ਜੰਮੂ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਅਨੁਸਾਰ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.5 ਮਾਪੀ ਗਈ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਡਰ ਕੇ ਆਪਣੇ ਘਰਾਂ ਤੋਂ ਬਾਹਰ ਆ ਗਏ। ਰਿਪੋਰਟਾਂ ਅਨੁਸਾਰ, ਭੂਚਾਲ ਅੱਜ ਸਵੇਰੇ 09:57:54 ਵਜੇ ਆਇਆ। ਇਸਦਾ ਕੇਂਦਰ ਕਿਸ਼ਤਵਾੜ ਖੇਤਰ ਵਿੱਚ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਭੂਚਾਲ ਦਾ ਅਕਸ਼ਾਂਸ਼ 33.289 ਉੱਤਰ ਅਤੇ ਰੇਖਾਂਸ਼ 76.739 ਪੂਰਬ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ - ਤਾਮਿਲਨਾਡੂ 'ਚ ਸਿਆਸੀ ਭੂਚਾਲ: ਵਿਜੇ ਦੀ ਪਾਰਟੀ TVK ਦਾ ਵੱਡਾ ਐਲਾਨ, 108 ਵਿਧਾਇਕ ਇਕੱਠੇ ਦੇਣਗੇ ਅਸਤੀਫ਼ਾ!
ਫਿਲਹਾਲ ਹਲਕੇ ਲੱਗੇ ਭੂਚਾਲ ਦੇ ਝਟਕਿਆਂ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਇਸਦੀ ਤੀਬਰਤਾ ਹਲਕੀ ਹੋਣ ਕਾਰਨ ਭੂਚਾਲ ਦੇ ਝਟਕੇ ਕੁਝ ਹੀ ਇਲਾਕਿਆਂ ਵਿੱਚ ਮਹਿਸੂਸ ਕੀਤੇ ਗਏ। ਸਥਾਨਕ ਲੋਕ ਕੁਝ ਸਮੇਂ ਲਈ ਘਬਰਾਹਟ ਦੀ ਸਥਿਤੀ ਵਿੱਚ ਸਨ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਵਿੱਚ ਪਹਿਲਾਂ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ - 3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
