ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਸ਼ਿਮਲਾ, ਘਰਾਂ ਤੋਂ ਬਾਹਰ ਨਿਕਲ ਦੌੜੇ ਲੋਕ
Saturday, Oct 17, 2026 - 07:36 AM (IST)
ਹਿਮਾਚਲ : ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ 17 ਅਕਤੂਬਰ, ਦਿਨ ਸ਼ਨੀਵਾਰ ਦੀ ਸਵੇਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਇਹ ਝਟਕੇ ਸਵੇਰੇ 4:36 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ ਹਨ, ਜਿਸ ਨਾਲ ਸੁੱਤੇ ਪਏ ਲੋਕ ਅਚਾਨਕ ਡਰ ਗਏ। ਦੱਸ ਦੇਈਏ ਕਿ ਸ਼ਿਮਲਾ ਵਿਚ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.3 ਮਾਪੀ ਗਈ ਹੈ। ਭੂਚਾਲ ਦੇ ਝਟਕੇ ਕੁਝ ਸਕਿੰਟਾਂ ਲਈ ਮਹਿਸੂਸ ਕੀਤੇ ਗਏ।
ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦਾ ਕੇਂਦਰ ਸ਼ਿਮਲਾ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਹਾਲਾਂਕਿ, ਇਸ ਭੂਚਾਲ ਦੀ ਇਸ ਘਟਨਾ ਕਾਰਨ ਅਜੇ ਤੱਕ ਜਾਨ-ਮਾਲ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
