ਕੇਰਲ ਦੇ ਤ੍ਰਿਸ਼ੂਰ ''ਚ ਭੂਚਾਲ ਦੇ ਮਹਿਸੂਸ ਕੀਤੇ ਹਲਕੇ ਝਟਕੇ
Saturday, Jun 15, 2024 - 11:37 AM (IST)
ਤ੍ਰਿਸੂਰ (ਭਾਸ਼ਾ) - ਕੇਰਲ ਦੇ ਤ੍ਰਿਸ਼ੂਰ ਅਤੇ ਪਲੱਕੜ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ 'ਚ ਸ਼ਨੀਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.0 ਮਾਪੀ ਗਈ। ਅਧਿਕਾਰਤ ਸੂਤਰਾਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐੱਨਸੀਐੱਸ) ਨੇ ਕਿਹਾ ਕਿ ਅੱਜ ਸਵੇਰੇ 8.15 ਵਜੇ ਖੇਤਰ ਵਿੱਚ 3.0 ਤੀਬਰਤਾ ਦਾ ਭੂਚਾਲ ਆਇਆ।
ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!
ਤ੍ਰਿਸੂਰ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਪੀਟੀਆਈ ਨੂੰ ਦੱਸਿਆ ਕਿ ਭੂਚਾਲ ਦੇ ਝਟਕੇ ਚਾਰ ਸਕਿੰਟਾਂ ਤੱਕ ਮਹਿਸੂਸ ਕੀਤੇ ਗਏ ਪਰ ਕਿਸੇ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ। ਐੱਨਸੀਐਸ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਭੂਚਾਲ ਦਾ ਕੇਂਦਰ ਸੱਤ ਕਿਲੋਮੀਟਰ ਦੀ ਡੂੰਘਾਈ 'ਤੇ 10.55 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 76.05 ਡਿਗਰੀ ਪੂਰਬੀ ਦੇਸ਼ਾਂਤਰ 'ਤੇ ਸੀ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਕੁੰਨਮਕੁਲਮ, ਏਰੁਮਪੇਟੀ ਅਤੇ ਪਜ਼ਾਂਜੀ ਖੇਤਰਾਂ ਅਤੇ ਪਲੱਕੜ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ।
ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8