ਤੜਕੇ ਸਵੇਰੇ ਆਇਆ ਭੂਚਾਲ, ਹਿੱਲੀ ਭਾਰਤ ਦੀ ਧਰਤੀ, ਪੜ੍ਹੋ ਕਿੰਨੀ ਰਹੀ ਤੀਬਰਤਾ
Friday, Dec 26, 2025 - 08:09 AM (IST)
ਨੈਸ਼ਨਲ ਡੈਸਕ : ਗੁਜਰਾਤ ਦੇ ਕੱਛ ਜ਼ਿਲ੍ਹੇ 'ਚ ਸ਼ੁੱਕਰਵਾਰ ਤੜਕੇ ਸਵੇਰੇ 4.4 ਤੀਬਰਤਾ ਦਾ ਭੂਚਾਲ ਆਇਆ। ਇਹ ਭੂਚਾਲ 26 ਦਸੰਬਰ 2025 ਸਵੇਰੇ 4.30 ਵਜੇ ਦਰਜ ਕੀਤਾ ਗਿਆ। ਅਧਿਕਾਰੀਆਂ ਮੁਤਾਬਕ ਭੂਚਾਲ ਦੇ ਝਟਕੇ ਹਲਕੇ ਸਨ ਅਤੇ ਅਜੇ ਤੱਕ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ : ਹੋ ਗਈਆਂ ਸਰਦੀਆਂ ਦੀਆਂ ਛੁੱਟੀਆਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਇਕ ਜਨਵਰੀ ਤੱਕ ਬੰਦ ਰਹਿਣਗੀਆਂ...
ਕੱਛ ਕਿਉਂ ਹੈ ਭੂਚਾਲ ਦੇ ਲਿਹਾਜ਼ ਨਾਲ ਸੰਵੇਦਨਸ਼ੀਲ
ਗੁਜਰਾਤ ਰਾਜ ਆਫ਼ਤ ਪ੍ਰਬੰਧਨ ਅਥਾਰਟੀ (GSDMA) ਮੁਤਾਬਕ ਪਿਛਲੇ 200 ਸਾਲਾਂ 'ਚ ਗੁਜਰਾਤ 'ਚ 9 ਵੱਡੇ ਭੂਚਾਲ ਆ ਚੁੱਕੇ ਹਨ। ਇਨ੍ਹਾਂ 'ਚੋਂ ਕਈ ਭੂਚਾਲ ਕੱਛ ਇਲਾਕੇ 'ਚ ਆਏ ਹਨ। ਕੱਛ ਇਲਾਕਾ ਭੂਚਾਲ ਲਈ ਸੰਵੇਦਨਸ਼ੀਲ ਇਸ ਲਈ ਮੰਨਿਆ ਜਾਂਦਾ ਹੈ ਕਿਉਂਕਿ ਇਹ ਇਕ ਸਰਗਰਮ ਭੂਚਾਲ ਖੇਤਰ 'ਚ ਸਥਿਤ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਆ ਰਿਹਾ ਵੱਡਾ ਪ੍ਰਾਜੈਕਟ! ਪਿੰਡਾਂ ਦੀ ਜ਼ਮੀਨ ਹੋਵੇਗੀ ਐਕਵਾਇਰ, ਮਾਲਕਾਂ ਨੂੰ ਮਿਲਣਗੇ ਕਰੋੜਾਂ ਰੁਪਏ
2001 ਦਾ ਕੱਛ ਭੂਚਾਲ ਸਭ ਤੋਂ ਭਿਆਨਕ
ਅਥਾਰਟੀ ਮੁਤਾਬਕ 26 ਜਨਵਰੀ 2001 ਨੂੰ ਕੱਛ ਜ਼ਿਲ੍ਹੇ ਦੇ ਭਚਾਊ ਨੇੜੇ 6.9 ਤੀਬਰਤਾ ਦਾ ਵਿਨਾਸ਼ਕਾਰੀ ਭੂਚਾਲ ਆਇਆ ਸੀ। ਇਸ ਭੂਚਾਲ 'ਚ ਕਰੀਬ 13,800 ਲੋਕਾਂ ਦੀ ਮੌਤ ਹੋਈ ਸੀ ਅਤੇ 1.67 ਲੱਖ ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਸਨ। ਇਹ ਭੂਚਾਲ ਪਿਛਲੇ 200 ਸਾਲਾਂ ਦਾ ਤੀਜਾ ਸਭ ਤੋਂ ਵੱਡਾ ਅਤੇ ਦੂਜਾ ਸਭ ਤੋਂ ਵਿਨਾਸ਼ਕਾਰੀ ਭੂਚਾਲ ਮੰਨਿਆ ਜਾਂਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
