ਅਫਗਾਨਿਸਤਾਨ, ਪਾਕਿ, ਚੀਨ, ਫਿਲਪੀਨਜ਼, ਤਾਇਵਾਨ ਤੇ ਕਜ਼ਾਕਿਸਤਾਨ ’ਚ ਵੀ ਭੂਚਾਲ ਨਾਲ ਕੰਬੀ ਧਰਤੀ

Tuesday, Mar 21, 2023 - 11:54 PM (IST)

ਨਵੀਂ ਦਿੱਲੀ/ਤਾਈਪੇ (ਏਜੰਸੀਆਂ) : ਪੰਜਾਬ, ਦਿੱਲੀ-ਐੱਨ. ਸੀ. ਆਰ. ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ’ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜੰਮੂ-ਕਸ਼ਮੀਰ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ’ਚ ਵੀ ਝਟਕੇ ਮਹਿਸੂਸ ਕੀਤੇ ਗਏ। ਇੱਥੇ ਭੂਚਾਲ ਦੀ ਤੀਬਰਤਾ 6.6 ਮਾਪੀ ਗਈ। ਭੂਚਾਲ ਦੇ ਝਟਕੇ ਭਾਰਤ ਸਣੇ ਪਾਕਿਸਤਾਨ, ਤਜ਼ਾਕਿਸਤਾਨ, ਤੁਰਕਮੇਨਿਸਤਾਨ, ਕਜ਼ਾਕਿਸਤਾਨ, ਉਜ਼ਬੇਕਿਸਤਾਨ, ਕਿਰਗਸਤਾਨ ਤੇ ਚੀਨ ’ਚ ਵੀ ਮਹਿਸੂਸ ਕੀਤੇ ਗਏ।

ਇਹ ਵੀ ਪੜ੍ਹੋ : ਭੂਚਾਲ ਦੇ ਤੇਜ਼ ਝਟਕਿਆਂ ਨਾਲ ਦਿੱਲੀ ਦੇ ਸ਼ਕਰਪੁਰ 'ਚ ਝੁਕੀ ਬਹੁਮੰਜ਼ਿਲਾ ਇਮਾਰਤ

PunjabKesari

ਇਮਾਰਤਾਂ ਦੇ ਹਿੱਲਣ ਨਾਲ ਦਹਿਸ਼ਤ ’ਚ ਲੋਕ ਘਰਾਂ ’ਚੋਂ ਬਾਹਰ ਨਿਕਲ ਆਏ। ਭੂਚਾਲ ਦੇ ਝਟਕੇ ਰਾਤ ਲਗਭਗ 10 ਵੱਜ ਕੇ 20 ਮਿੰਟ ’ਤੇ ਮਹਿਸੂਸ ਕੀਤੇ ਗਏ। ਇਹ ਝਟਕੇ ਲਗਭਗ 40-45 ਸੈਕੰਡ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੀ ਰਿਪੋਰਟ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 133 ਕਿਲੋਮੀਟਰ ਦੱਖਣ-ਪੂਰਬ ’ਚ ਦੱਸਿਆ ਜਾ ਰਿਹਾ ਹੈ। ਇੱਥੇ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7.7 ਮਾਪੀ ਗਈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News