''ਆਸਾਮ'' ''ਚ ਲੱਗੇ ਭੂਚਾਲ ਦੇ ਵੱਡੇ ਝਟਕੇ, 6.4 ਮਾਪੀ ਗਈ ਤੀਬਰਤਾ

04/28/2021 8:54:33 AM

ਆਸਾਮ : ਆਸਾਮ ਦੇ ਗੁਹਾਟੀ ਸਮੇਤ ਪੂਰਬ-ਉੱਤਰ 'ਚ ਮੰਗਲਵਾਰ ਨੂੰ ਭੂਚਾਲ ਦੇ ਵੱਡ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਕਰੀਬ 7 ਵਜ ਕੇ 55 ਮਿੰਟ 'ਤੇ ਲੱਗੇ। ਇਸ ਦੀ ਰਿਕਟਰ ਸਕੇਲ 'ਤੇ ਤੀਬਰਤਾ 6.4 ਦੱਸੀ ਜਾ ਰਹੀ ਹੈ। ਭੂਚਾਲ ਦਾ ਕੇਂਦਰ ਬਿੰਦੂ ਆਸਾਮ ਦਾ ਸੋਨੀਤਪੁਰ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : 'ਬਦਲੀ' ਕਰਵਾਉਣ ਦੇ ਚਾਹਵਾਨ ਅਧਿਆਪਕਾਂ ਲਈ ਖ਼ੁਸ਼ਖ਼ਬਰੀ, ਮਿਲਿਆ ਇਕ ਹੋਰ ਮੌਕਾ

PunjabKesari

ਭੂਚਾਲ ਦੇ ਝਟਕੇ ਲੱਗਣ ਤੋਂ ਬਾਅਦ ਲੋਕ ਤੁਰੰਤ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਭੂਚਾਲ ਦਾ ਪ੍ਰਭਾਵ ਆਸਾਮ ਸਮੇਤ ਉੱਤਰ ਬੰਗਾਲ 'ਚ ਮਹਿਸੂਸ ਕੀਤਾ ਗਿਆ। ਗੁਹਾਟੀ 'ਚ ਕਈ ਥਾਵਾਂ 'ਤੇ ਬਿਜਲੀ ਗੁੱਲ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦੇ ਲਗਾਤਾਰ ਦੋ ਝਟਕੇ ਮਹਿਸੂਸ ਕੀਤੇ ਗਏ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ BJP ਤੇ RSS ਆਗੂਆਂ ਨੂੰ ਖ਼ਤਰਾ!, ਕੇਂਦਰ ਨੇ ਜਾਰੀ ਕੀਤੇ ਨਿਰਦੇਸ਼

ਇਸ ਕਾਰਨ ਕਈ ਘਰਾਂ 'ਚ ਦਰਾਰਾਂ ਵੀ ਪੈ ਗਈਆਂ। ਸੂਬੇ ਦੇ ਸਿਹਤ ਮੰਤਰੀ ਹਿਮੰਤਾ ਬਿਸਵਾ ਸਰਮਾ ਵੱਲੋਂ ਭੂਚਾਲ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਨੁਕਸਾਨ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਰਾਏ


Babita

Content Editor

Related News