ਦਿੱਲੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Monday, May 31, 2021 - 10:49 PM (IST)

ਨਵੀਂ ਦਿੱਲੀ : ਸੋਮਵਾਰ ਰਾਤ ਦਿੱਲੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਨ੍ਹਾਂ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 2.4 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲਾਜੀ ਮੁਤਾਬਕ, ਦਿੱਲੀ ਦੇ ਰੋਹੀਣੀ ਇਲਾਕੇ ਵਿੱਚ ਭੂਚਾਲ ਮਹਿਸੂਸ ਕੀਤਾ ਗਿਆ। ਏਜੰਸੀ ਦੇ ਅਨੁਸਾਰ, ਭੂਚਾਲ ਦਾ ਕੇਂਦਰ ਨਵੀਂ ਦਿੱਲੀ, ਇੰਡੀਆ ਤੋਂ 13 ਕਿਲੋਮੀਟਰ ਉੱਤਰ-ਉੱਤਰ ਪੱਛਮ ਵਿੱਚ ਸੀ। ਭੂਚਾਲ ਭਾਰਤੀ ਸਮੇਂ ਮੁਤਾਬਕ 9:54PM ਵਜੇ ਸਤਾਹ ਤੋਂ 8 ਕਿਲੋਮੀਟਰ ਦੀ ਡੂੰਘਾਈ ਵਿੱਚ ਆਇਆ। ਹਾਲਾਂਕਿ ਅਜੇ ਤੱਕ ਇਸ ਵਿੱਚ ਕਿਸੇ ਤਰ੍ਹਾਂ ਦੇ ਕਿਸੇ ਜਾਨ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।