ਦਿੱਲੀ-NCR 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਆਏ ਲੋਕ

04/12/2020 6:05:30 PM

ਨਵੀਂ ਦਿੱਲੀ— ਦਿੱਲੀ-ਐੱਨ. ਸੀ. ਆਰ. 'ਚ ਐਤਵਾਰ ਭਾਵ ਅੱਜ ਸ਼ਾਮ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਲੋਕਾਂ ਘਰਾਂ 'ਚੋਂ ਬਾਹਰ ਆ ਗਏ। ਹਾਲਾਂਕਿ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.4 ਮਾਪੀ ਗਈ। ਭੂਚਾਲ ਦਾ ਕੇਂਦਰ ਪੂਰਬੀ ਦਿੱਲੀ ਦੇ ਆਲੇ-ਦੁਆਲੇ ਰਿਹਾ, ਜਿਸ ਕਾਰਨ ਦਿੱਲੀ, ਨੋਇਡਾ ਅਤੇ ਗਾਜ਼ੀਆਬਾਦ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 
ਦੱਸ ਦੇਈਏ ਕਿ ਕੋਰੋਨਾ ਵਾਇਰਸ ਕਰ ਕੇ ਪੂਰਾ ਦੇਸ਼ ਲਾਕਡਾਊਨ ਹੈ, ਇਸ ਦਰਮਿਆਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਲਾਕਡਾਊਨ ਕਾਰਨ ਲੋਕਾਂ ਘਰਾਂ 'ਚ ਬੰਦ ਹਨ। ਭੂਚਾਲ ਕਾਰਨ ਸਹਿਮੇ ਲੋਕਾਂ ਘਰਾਂ 'ਚੋਂ ਬਾਹਰ ਆ ਗਏ।


Tanu

Content Editor

Related News