ਦਿੱਲੀ-NCR ''ਚ ਲੱਗੇ ਭੂਚਾਲ ਦੇ ਤੇਜ਼ ਝਟਕੇ

07/03/2020 7:20:45 PM

ਨਵੀਂ ਦਿੱਲੀ - ਦਿੱਲੀ-NCR 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਤੀਬਰਤਾ 4.5 ਮਾਪੀ ਗਈ। ਭੁਚਾਲ ਦਾ ਕੇਂਦਰ ਗੁਰੂਗ੍ਰਾਮ ਦੱਸਿਆ ਜਾ ਰਿਹਾ ਹੈ। ਦਿੱਲੀ-NCR ਦੇ ਨਾਲ-ਨਾਲ ਯੂ.ਪੀ. ਅਤੇ ਰਾਜਸਥਾਨ ਦੇ ਕਈ ਇਲਾਕਿਆਂ 'ਚ ਵੀ ਇਹ ਝਟਕੇ ਮਹਿਸੂਸ ਕੀਤੇ ਗਏ ਹਨ। ਫਿਲਹਾਲ ਅਜੇ ਤਕ ਭੂਚਾਲ ਤੋਂ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਦਿੱਲੀ ਅਤੇ ਇਸ ਦੇ ਨੇੜਲੇ ਇਲਾਕਿਆਂ 'ਚ ਬੀਤੇ ਕੁੱਝ ਦਿਨਾਂ 'ਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਇੱਥੇ ਧਰਤੀ ਹਿੱਲੀ ਹੈ।


Inder Prajapati

Content Editor

Related News